The Summer News
×
Monday, 20 May 2024

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਅਪਰੈਟਰਸ਼ਿਪ ਸਕੀਮ ਸਬੰਧੀ ਉਦਯੋਗਿਕ ਅਦਾਰਿਆਂ ਨਾਲ ਮੀਟਿੰਗ

ਕਪੂਰਥਲ਼ਾ,1 ਸਤੰਬਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਨੈਸ਼ਨਲ ਅਪੈ੍ਰਂਟਿਸਸ਼ਿਪ ਪ੍ਰਮੋਸ਼ਨ ਸਕੀਮ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਜਿਸਦਾ ਮੁੱਖ ਮਕਸਦ ਉਦਯੋਗਿਕ ਅਦਾਰਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਵਾਉਣਾ ਹੁੰਦਾ ਹੈ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਅਤੇ ਟੇ੍ਰਨਿੰਗ ਅਫ਼ਸਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਉਦਯੋਗਿਕ ਅਦਾਰਿਆਂ ਵਿਚ ਆਈ.ਟੀ.ਆਈ. ਪਾਸ ਟਰੇਂਡ ਅਤੇ ਅਣ—ਟਰੇਂਡ ਉਮੀਦਵਾਰਾਂ ਨੂੰ ਟੇ੍ਰਨਿੰਗ ਤੇ ਰੱਖਣਾ ਹੁੰਦਾ ਹੈ। ਇਸ ਦੌਰਾਨ ਉਮੀਦਵਾਰਾਂ ਨੂੰ ਸਟਾਈਪੈਂਡ ਦਿੱਤਾ ਜਾਂਦਾ ਹੈ ਜਿਸ ਦਾ 25% ਹਿੱਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ।
ਇਸ ਮੀਟਿੰਗ ਵਿੱਚ ਅੱਠ ਇੰਡਸਟਰੀਆਂ ਆਈ.ਟੀ.ਸੀ ਲਿਮਟਿਡ, ਜਗਜੀਤ ਇੰਡਸਟਰੀਜ਼,ਰੇਲ ਟੇੱਕ ਤਕਨਾਲੋਜੀ, ਹੰਸਪਾਲ ਟਰੇਡਰਜ਼,ਰੇਲ ਕੋਚ ਫੈਕਟਰੀ,ਈ.ਐਸ.ਐਸ ਕੇ ਇੰਜੀ.,ਬੈੱਸਟ ਵੈਸਟਰਨ ਹੋਟਲ ਅਤੇ ਜੈਨ ਸੋਲਵੈਕਸ ਐਂਡ ਅਕਸਪੋਰਟ ਇੰਡਸਟਰੀਜ਼ ਵੱਲੋਂ ਭਾਗ ਲਿਆ ਗਿਆ।
ਮੀਟਿੰਗ ਦੌਰਾਨ ਬਲਾਕ ਮਿਸ਼ਨ ਮੈਨੇਜਰ ਵੱਲੋਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀਆਂ ਸਕੀਮਾਂ ਅਤੇ ਨੈਸ਼ਨਲ ਅਪੈ੍ਰਂਟਿਸਸ਼ਿਪ ਪ੍ਰਮੋਸ਼ਨ ਸਕੀਮ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਉਹਨਾ ਇੰਡਸਟਰੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਵੱਖ-ਵੱਖ ਇੰਡਸਟਰੀਆਂ ਵਲੋਂ ਹਾਜ਼ਰ ਮੈਬਰਾਂ ਨੂੰ ਅਪੀਲ ਕੀਤੀ ਕਿ ਇੰਡਸਟਰੀ ਵਿੱਚ ਖਾਲੀ ਪਈਆਂ ਅਸਾਮੀਆਂ ਦੀ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਨਾਲ ਸਾਂਝੀ ਕਰਨ ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਇਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਮੀਨਾਕਸ਼ੀ ਗੁਪਤਾ ਅਤੇ ਵੱਖ-ਵੱਖ ਉਦਯੋਗਿਕ ਅਦਾਰਿਆਂ ਦੇ ਨੁਮਾਇੰਦੇ ਹਾਜ਼ਰ ਸਨ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਨੈਸ਼ਨਲ ਅਪੈ੍ਰਂਟਿਸਸ਼ਿਪ ਪ੍ਰਮੋਸ਼ਨ ਸਕੀਮ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਜਿਸਦਾ ਮੁੱਖ ਮਕਸਦ ਉਦਯੋਗਿਕ ਅਦਾਰਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਵਾਉਣਾ ਹੁੰਦਾ ਹੈ ।

Story You May Like