The Summer News
×
Monday, 20 May 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਜ਼ਿਲ੍ਹਾ ਅਥਾਰਟੀ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ, 13 ਮਈ ਨੂੰ ਲਗਾਈ ਜਵੇਗੀ ਕੌਮੀ ਲੋਕ ਅਦਾਲਤ

ਐਸ.ਏ.ਐਸ. ਨਗਰ 11 ਅਪ੍ਰੈਲ : ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ 11 ਅਪ੍ਰੈਲ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1, ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਜ)  ਜਤਿੰਦਰਪਾਲ ਸਿੰਘ, ਡੀ.ਐਸ.ਪੀ. (ਲਾਅ) , ਬਲਜਿੰਦਰ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ,ਸਤਨਾਮ ਸਿੰਘ, ਜਿਲ੍ਹਾ ਅਟਾਰਨੀ, ਦਲਬੀਰ ਕੌਰ, ਸਹਾਇਕ ਜਿਲ੍ਹਾ ਲੋਕ ਸੰਪਰਕ ਅਫਸਰ,  ਅਤੇ ਪਰਮਿੰਦਰ ਸਿੰਘ ਤੂਰ, ਪ੍ਰਧਾਨ ਬਾਰ ਐਸੋਸੀਏਸ਼ਨ,  ਅਤੇ  ਅਜੈਬ ਸਿੰਘ, ਮੈਂਬਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਸਿਰਕਤ ਕੀਤੀ। ਇਸ ਮੀਟਿੰਗ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਾਅੰਕਣ ਕੀਤਾ ਗਿਆ। 


ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 185 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜੁਸ਼ੀਸ਼ੀਅਲ ਅਧਿਕਾਰੀਆਂ ਵਲੋਂ 237 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ ਅਤੇ ਰਿਮਾਂਡ ਸਟੇਜ ਤੇ ਅਧਿਕਾਰਾਂ ਸਬੰਧੀ ਪੁਲਿਸ ਦੇ ਤਫਤੀਸੀ ਅਧਿਕਾਰੀਆਂ ਨੂੰ ਜਾਣ ਕਰਵਾਇਆ ਗਿਆ ਅਤੇ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।


ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ13 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਸ਼ਿਕਾਇਤਾਂ/ਸਥਾਈ ਲੋਕ ਅਦਾਲਤ (ਜ.ਊ.ਸ.) ਵਿੱਚ ਦਾਇਰ ਪਟੀਸ਼ਨ, ਐਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਕਈਜ਼ੀਸ਼ਨ, ਪਰਿਵਾਰਿਕ ਮਸਲੇ, ਕਿਰਤੀ ਝਗੜੇ, ਟ੍ਰੈਫਿਕ ਚਲਾਨ, ਕੰਪਾਊਂਡੇਬਲ ਓਫੈਨਸਿਜ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।

Story You May Like