The Summer News
×
Tuesday, 30 April 2024

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦਾ ਜ਼ਿਲ੍ਹਾ ਪੱਧਰੀ ਵਿਸ਼ੇਸ਼ ਇਜਲਾਸ ਕਰਵਾਇਆ

ਰਾਏਕੋਟ : ਜ਼ਿਲ੍ਹਾ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਜੱਥੇਬੰਦੀ ਦੇ ਪੁਰਾਣੇ ਲੇਖੇ-ਜੋਖੇ ਸਮੇਤ ਨਵੀਂ ਕਮੇਟੀ ਦੀ ਚੋਣ ਕੀਤੀ ਗਈ।
ਮਾ. ਮਹਿੰਦਰ ਸਿੰਘ ਕਮਾਲਪੁਰਾ ਸਮੇਤ ਹੋਰਨਾਂ ਆਹੁਦੇਦਾਰਾਂ ਨੂੰ ਕੀਤਾ ਨਿਯੁਕਤ।
ਲੋਕ ਸਭਾ ਚੋਣਾਂ ’ਚ ਕਿਸਾਨ ਯੂਨੀਅਨ ‘ਮੋਦੀ ਹਰਾਓ,ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ’ ਚਲਾਏਗੀ ਮੁਹਿੰਮ
21 ਮਈ ਨੂੰ ਜਗਰਾਉਂ ’ਚ ਕੀਤੀ ਜਾਵੇਗੀ ਵਿਸ਼ਾਲ ਰੈਲੀ ਕੀਤੀ ਜਾਵੇਗ।


ਰਾਏਕੋਟ ਦੇ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦਾ ਜ਼ਿਲ੍ਹਾ ਪੱਧਰੀ ਇਜਲਾਸ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਦੌਰਾਨ ਭਾਕਿਯੂ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਵਿੱਤ ਸਕੱਤਰ ਰਾਮ ਸਿੰਘ ਮਟੋਰੜਾ, ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ, ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਬਲਵੀਰ ਕੌਰ ਮਾਨਸਾ, ਜ਼ਿਲ੍ਹਾ ਪ੍ਰਧਾਨ ਬਰਨਾਲਾ ਦਰਸ਼ਨ ਸਿੰਘ ਉੱਗੋਕੇ ਆਦਿ ਸੂਬਾ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਸੂਬਾ ਪ੍ਰਧਾਨ ਬੁਰਜ ਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਨਕਰ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਮੋਦੀ ਸਰਕਾਰ ਦੀ ਪੈੜ ਵਿੱਚ ਪੈੜ ਧਰਦਿਆਂ ਸੁਪਰੀਮ ਕੋਰਟ ਵਿੱਚ ਕਿਸਾਨਾਂ ਦੀਆਂ ਫਸਲਾਂ ਦੀ ਐਮਐਸਪੀ ਤੋੜਨ ਦੇ ਹਲਫ਼ਨਾਮੇ ਤੱਕ ਦਾਇਰ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਫਸਲਾਂ ਲਈ ਐਮਐਸਪੀ ਗਾਰੰਟੀ ਕਾਨੂੰਨ ਬਣਾਉਣਾ, ਚਿੱਪ ਵਾਲੇ ਮੀਟਰ ਨਾ ਲਗਾਉਣਾ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਤੇ ਮੁਆਵਜ਼ਾ ਦਿਵਾਉਣਾ, ਕਿਸਾਨਾਂ ਨੂੰ ਪੈਨਸ਼ਨ ਲਗਾਉਣ, ਕਿਸਾਨਾਂ ਦੀਆਂ ਫਸਲਾਂ ਦਾ ਬੀਮਾਕਰਨ, ਲਖਮੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਕਰਵਾਉਣਾ ਆਦਿ ਹਨ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿੱਚ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਤੇ ਪੰਜਾਬ ਵਿਚ ਚੋਣਾਂ ਸੱਤਵੇਂ ਗੇੜ ਰਾਹੀਂ 1 ਜੂਨ ਨੂੰ ਹੋਣਗੀਆਂ ਪਰ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਹੁਣੇ ਤੋਂ ਗੇੜੇ ਮਾਰ ਰਹੇ ਹਨ ਅਤੇ ਸਾਨੂੰ ਕਿਸਾਨਾਂ-ਮਜਦੂਰਾਂ ਨੂੰ ਪਿੰਡਾਂ ’ਚ ਇਕੱਠੇ ਹੋ ਕੇ ਆ ਰਹੇ ਇਨ੍ਹਾਂ ਉਮੀਦਵਾਰਾਂ ਤੋਂ ਕਿਸਾਨਾਂ ਦੇ ਮਸਲੇ, ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮੁੱਦਿਆਂ ’ਤੇ ਸਵਾਲ ਜਵਾਬ ਕਰਨੇ ਚਾਹੀਦੇ ਹਨ। ਇਜਲਾਸ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਪ੍ਰਧਾਨਾਂ, ਇਕਾਈ ਪ੍ਰਧਾਨਾਂ ਤੇ ਵਰਕਰਾਂ ਵੱਲੋਂ ਸਰਬਸੰਮਤੀ ਨਾਲ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ।ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਸਮੇਤ ਹੋਰਨਾਂ ਆਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਚੁਣੇ ਗਏ ਆਗੂਆਂ ਨੇ ਸਹੁੰ ਚੁਕਾਈ ਗਈ, ਉਥੇ ਹੀ ਸ਼ਹੀਦ ਕਿਸਾਨ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਨ੍ਹਾਂਦੇ ਪਰਿਵਾਰਾਂ ਨੂੰ ਸਿਰੋਪਾਓ ਕੇ ਸਨਮਾਨਿਤ ਕੀਤਾ ਗਿਆ।

Story You May Like