The Summer News
×
Tuesday, 21 May 2024

ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸੁਰੂਆਤ

ਐਸ.ਏ.ਐਸ.ਨਗਰ, 31 ਜਨਵਰੀ : ਮਿਸਟਰ ਜਸਟਿਸ ਰਵੀ ਸ਼ੰਕਰ ਝਾਅ, ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਮਿਸਟਰ ਜਸਟਿਸ ਤੇਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਰਚੁਅਰ ਮੋਡ ਰਾਹੀਂ ਜਿਲ੍ਹਾ ਐਸ.ਏ.ਐਸ. ਨਗਰ ਵਿਚ ਸਥਾਪਤ ਕੀਤੇ ਗਏ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸ਼ੁਰੂਆਤ ਕੀਤੀ ਗਈ।


ਇਸ ਮੌਕੇ ਤੇ ਵੱਖ-ਵੱਖ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ-1, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਕੀਲਾਂ, ਜਿਨ੍ਹਾਂ ਨੇ ਵਰਚੁਅਲ ਮੋਡ ਰਾਹੀਂ ਸਮਾਰੋਹ ਵਿਚ ਹਿੱਸਾ ਲਿਆ, ਨੂੰ ਸੰਬੋਧਨ ਕਰਦਿਆਂ ਮਿਸਟਰ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਵਲੋਂ ਦੱਸਿਆ ਗਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਕ੍ਰਿਮੀਨਲ ਕੇਸਾਂ ਵਿਚ ਸ਼ਾਮਲ ਅਪਰਾਧੀਆਂ ਦੇ ਕੇਸਾਂ ਨੂੰ ਸਮਰਪਤ ਭਾਵਨਾ ਨਾਲ ਲੜਨਗੇ। ਇਸ ਤੋਂ ਪਹਿਲਾਂ ਅਜਿਹੇ ਕੇਸ ਪੈਨਲ ਦੇ ਵਕੀਲਾਂ ਨੂੰ ਦੋਸ਼ੀਆਂ ਦੀ ਪੈਰਵਾਈ ਕਰਨ ਲਈ ਦਿੱਤੇ ਜਾਂਦੇ ਸਨ, ਜੋ ਕਿ ਪ੍ਰਾਈਵੇਟ ਤੌਰ ਤੇ ਵੀ ਪ੍ਰੈਕਟਿਸ ਕਰਦੇ ਸਨ ਜਿਸ ਕਾਰਨ ਉਨ੍ਹਾਂ ਵਲੋਂ ਮੁਫਤ ਕਾਨੂੰਨੀ ਸਹਾਇਤਾ ਵਾਲੇ ਕੇਸਾਂ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ ਜਾਂਦਾ ਸੀ।


ਕਈ ਮੌਕਿਆਂ ਤੇ ਪੈਨਲ ਦੇ ਵਕੀਲਾਂ ਦੀ ਮੁਫਤ ਕਾਨੂੰਨੀ ਸਹਾਇਤਾ ਵਾਲੇ ਕੇਸਾਂ ਵਿਚ ਪੀੜ੍ਹਤਾਂ ਤੱਕ ਪਹੁੰਚ ਨਹੀਂ ਹੁੰਦੀ ਸੀ ਜਿਸ ਕਾਰਨ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਲੇ ਵਿਅਕਤੀਆਂ ਨਾਲ ਸਲਾਹ ਅਤੇ ਉਨ੍ਹਾਂ ਨੂੰ ਕੇਸ ਦੀ ਸਹੀ ਸਥਿਤੀ ਸਬੰਧੀ ਜਾਣਕਾਰੀ ਦੇਣ ਵਿਚ ਮੁਸ਼ਕਲ ਆਉਂਦੀ ਸੀ। ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਰਾਹੀਂ ਸਮਾਜ ਦੇ ਗਰੀਬ ਅਤੇ ਹਾਸ਼ੀਏ ਤੇ ਪਹੁੰਚੇ ਲੋਕਾਂ ਲਈ ਸਮਾਂਬੱਧ ਅਤੇ ਉਸਾਰੂ, ਵਚਨਬੱਧ ਅਤੇ ਜਵਾਬਦੇਹੀ ਵਾਲੇ ਵਕੀਲ ਚੁਣੇ ਗਏ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਪ੍ਰੈਕਟਿਸ ਕਰਨ ਦੀ ਆਗਿਆ ਨਹੀਂ ਹੈ।


ਇਸ ਸਮੇਂ ਮਿਸਟਰ ਜਸਟਿਸ ਅਰੁਣ ਪੱਲੀ, ਜਸਟਿਸ ਸੰਜੀਵ ਬੈਰੀ, ਰਮੇਸ਼ ਚੰਦਰ ਡਿਮਰੀ, ਰਜਿਸਟਰਾਰ ਜਨਰਲ, ਅਰੁਣ ਗੁਪਤਾ, ਮੈਂਬਰ ਸਕੱਤਰ,  ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੀ ਹਾਜ਼ਰ ਸਨ। ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ, ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ-1, ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਚੀਫ਼, ਡਿਪਟੀ ਅਤੇ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲਾਂ ਵਲੋਂ ਵੀ ਇਸ ਪ੍ਰੋਗਰਾਮ ਵਿਚ ਵਰਚੁਅਲ ਸ਼ਮੂਲੀਅਤ ਕੀਤੀ ਗਈ।

Story You May Like