The Summer News
×
Monday, 20 May 2024

ਜ਼ਿਲ੍ਹਾ ਸਵੀਪ ਟੀਮ ਨੇ ਐਨ.ਐਸ.ਐਸ ਵਲੰਟੀਅਰਾਂ ਲਈ ਲਗਾਇਆ ਵਿਸ਼ੇਸ਼ ਕੈਂਪ

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਨੀਵਰਸਿਟੀ ਵਿਖੇ ਆਯੋਜਿਤ ਐਨ.ਐਸ.ਐਸ ਕਨਵੈੱਨਸ਼ਨ ਦੌਰਾਨ ਜ਼ਿਲ੍ਹਾ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਦੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।


ਇਸ ਕੈਂਪ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵਿੰਦਰ ਰੇਖੀ ਨੇ ਐਨ.ਐਸ.ਐਸ ਵਲੰਟੀਅਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਵਲੰਟੀਅਰਾਂ ਨੂੰ ਹਰ ਘਰ ਤੱਕ ਪਹੁੰਚ ਬਣਾਕੇ ਲੋਕਾਂ ਨੂੰ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਨੂੰ ਕਿਹਾ।


ਇਸ ਤੋਂ ਇਲਾਵਾ ਲੋਕਾਂ ਵਿੱਚ ਚੋਣ ਵਿਭਾਗ ਦੀਆਂ ਐਪਸ ਬਾਰੇ ਵੀ ਜਾਗਰੂਕਤਾ ਫੈਲਾਉਣ ਦਾ ਸੰਦੇਸ਼ਾ ਵੀ ਦਿੱਤਾ ਗਿਆ। ਵੋਟਾਂ ਵਾਲੇ ਦਿਨ ਵਲੰਟੀਅਰਾਂ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਮਦਦ ਦੇ ਨਾਲ-ਨਾਲ ਪੋਲਿੰਗ ਸਟਾਫ਼ ਨੂੰ ਸਹਿਯੋਗ ਕਰਨ ਲਈ ਵੀ ਕਿਹਾ ਗਿਆ। ਇਸ ਸਮੇਂ ਸਮਾਗਮ ਵਿੱਚ ਸ਼ਾਮਲ ਵਲੰਟੀਅਰਜ਼ ਤੇ ਪ੍ਰੋਗਰਾਮ ਅਫ਼ਸਰਾਂ ਨੂੰ ਵੋਟਰ ਪ੍ਰਣ ਵੀ ਦਵਾਇਆ ਗਿਆ। ਨੋਡਲ ਅਫ਼ਸਰ 110 ਸਤਬੀਰ ਸਿੰਘ ਗਿੱਲ ਵੱਲੋਂ ਐਨ.ਐਸ.ਐਸ. ਪ੍ਰੋ. ਮਮਤਾ ਸ਼ਰਮਾ ਅਤੇ ਯੂਨੀਵਰਸਿਟੀ ਲਈ ਧੰਨਵਾਦ ਦਾ ਮਤਾ ਪੇਸ਼ ਕੀਤੀ ਗਿਆ।


ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਲਜਾ ਤੇ 2000 ਤੋਂ ਵੱਧ ਵਲੰਟੀਅਰਾਂ ਨੂੰ ਵੋਟਰ ਹੈਲਪ ਲਾਇਨ ਅਤੇ ਵੋਟਰ ਐਪਸ ਅਤੇ ਹੈਲਪ ਲਾਇਨ ਨੰਬਰ 1950 ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਸਮਾਗਮ ਵਿੱਚ ਐਨ.ਐਸ.ਐਸ ਕੋਆਰਡੀਨੇਟਰ ਡਾ ਮਮਤਾ ਸ਼ਰਮਾ, ਸਮਾਜ ਸੇਵੀ ਪਵਨ ਗੋਇਲ ਸਹਾਇਕ ਜ਼ਿਲ੍ਹਾ ਨੋਡਲ ਆਫ਼ੀਸਰ ਸਵੀਪ ਮੋਹਿਤ ਕੌਸ਼ਲ, ਬਰਿੰਦਰ ਸਿੰਘ,  ਬੀਐਲਓਜ, ਐਨ.ਐਸ.ਐਸ ਵਲੰਟੀਅਰਜ਼ ਵੀ ਸ਼ਾਮਲ ਸਨ।


 

Story You May Like