The Summer News
×
Friday, 17 May 2024

ਭਾਰਤ-ਪਾ.ਕਿ ਸਰਹੱਦ 'ਤੇ ਖੇਤਾਂ 'ਚੋਂ ਮਿਲਿਆ ਡਰੋਨ, ਸਰਚ ਆਪਰੇਸ਼ਨ ਸ਼ੁਰੂ

ਗੁਰਦਾਸਪੁਰ : ਜ਼ਿਲਾ ਗੁਰਦਾਸਪੁਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਧਰਮਕੋਟ ਪੱਤਣ ਇਲਾਕੇ 'ਚ ਨੰਗਲੀ ਪੋਸਟ ਨੇੜੇ ਇਕ ਕਿਸਾਨ ਦੇ ਖੇਤ 'ਚ ਇਕ ਪਾਕਿਸਤਾਨੀ ਡਰੋਨ ਡਿੱਗਿਆ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਡਰੋਨ ਨੂੰ ਕਬਜ਼ੇ 'ਚ ਲੈ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।


ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਕਿਸਾਨ ਅੰਮ੍ਰਿਤਪਾਲ ਸਿੰਘ ਖੇਤਾਂ ਵਿੱਚ ਗਿਆ ਤਾਂ ਉਸ ਨੇ ਗੰਨੇ ਦੇ ਖੇਤ ਵਿੱਚ ਇੱਕ ਡਰੋਨ ਪਿਆ ਦੇਖਿਆ। ਜਿਸ 'ਤੇ ਅੰਮ੍ਰਿਤਪਾਲ ਸਿੰਘ ਨੇ ਸੀਮਾ ਸੁਰੱਖਿਆ ਬਲ ਅਤੇ ਪੁਲਿਸ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਸੀਮਾ ਸੁਰੱਖਿਆ ਬਲ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਖੇਤਾਂ 'ਚ ਪਏ ਡਰੋਨ ਨੂੰ ਕਬਜ਼ੇ 'ਚ ਲੈ ਕੇ ਇਲਾਕੇ 'ਚ ਚੌਕਸੀ ਮੁਹਿੰਮ ਸ਼ੁਰੂ ਕਰ ਦਿੱਤੀ।

Story You May Like