The Summer News
×
Monday, 20 May 2024

ਪੁਰਾਣੀ ਰੰਜਸ਼ ਦੇ ਚਲਦਿਆਂ ਨੌਜਵਾਨ ਦਾ ਬੇਰ*ਹਿਮੀ ਨਾਲ ਕਤ* ਲ

ਤਰਨ ਤਾਰਨ: (ਬਲਜੀਤ) - ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਰੈਸ਼ੀਆਨਾ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਇਕ ਨੌਜਵਾਨ 'ਤੇ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼*ਮੀ ਕਰ ਦਿੱਤਾ । ਇਸ ਹਮਲੇ ਦੌਰਾਨ ਸਿਰ 'ਚ ਜ਼ਿਆਦਾ ਸੱਟ ਲੱਗਣ ਕਾਰਨ ਹਸਪਤਾਲ ਵਿਖੇ ਇਲਾਜ ਦੌਰਾਨ ਅੱਜ ਸਵੇਰੇ ਨੌਜਵਾਨ ਦੀ ਮੌ*ਤ ਹੋ ਗਈ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਮਿਲੀ ਜਾਣਕਾਰੀ ਦੇ ਅਨੁਸਾਰ ਲਵਪ੍ਰੀਤ ਸਿੰਘ (21) ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਰੈਸ਼ੀਆਨਾ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

 

ਬੀਤੀ ਰਾਤ ਜਦੋਂ ਆਪਣੇ ਦੋਸਤ ਨਾਲ ਪਿੰਡ ਦੀ ਫਿਰਨੀ ਵਿਚ ਮੌਜੂਦ ਸੀ ਤਾਂ ਕੁਝ ਵਿਅਕਤੀਆਂ ਵੱਲੋਂ ਕਿਸੇ ਰੰਜਿਸ਼ ਦੇ ਚਲਦਿਆਂ ਲਵਪ੍ਰੀਤ ਸਿੰਘ 'ਤੇ ਜਾਨ*ਲੇਵਾ ਹਮ*ਲਾ ਕਰ ਦਿੱਤਾ ਗਿਆ। ਇਸ ਦੌਰਾਨ ਲਵਪ੍ਰੀਤ ਸਿੰਘ ਦੇ ਸਿਰ ਵਿੱਚ ਡੂੰਗੀ ਸੱਟ ਲੱਗਣ ਕਾਰਨ ਮੌਕੇ 'ਤੇ ਬੇਹੋਸ਼ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਇਲਾਜ ਦੌਰਾਨ ਮੌ*ਤ ਹੋ ਗਈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਝਗੜਾ ਕਿਸੇ ਕੁੜੀ ਨੂੰ ਲੈ ਕੇ ਕੀਤਾ ਗਿਆ ਸੀ। ਮ੍ਰਿਤ*ਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

 

ਇਸ ਦੌਰਾਨ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾ*ਰਟਮ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਅਧਾਰ 'ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ

 

Story You May Like