The Summer News
×
Sunday, 12 May 2024

ਦੇਸ਼ 'ਚ ਕਰੋਨਾ ਦੇ ਨਵੇਂ ਵੈਰੀਐਂਟ ਦੇ ਕੇਸ ਰਿਪੋਰਟ ਹੋਣ ਕਾਰਨ ਸਿਹਤ ਵਿਭਾਗ ਨੇ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ 27 ਦਸੰਬਰ : ਦੇਸ਼ ਕਈ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾ ਵਿਚ ਕਰੋਨਾ ਨਵੇਂ ਵੈਰੀਐਂਟ ਜੇ.ਐਨ.-1 ਦੇ ਕੇਸ ਰਿਪੋਰਟ ਹੋ ਰਹੇ ਹਨ । ਸਿਹਤ ਵਿਭਾਗ ਵਲੋਂ ਕਰੋਨਾ ਤੋਂ ਬਚਣ ਲਈ ਸਾਵਧਾਨੀਆ ਵਰਤਣ ਦੀ ਅਪੀਲ ਕੀਤੀ ਗਈ ਹੈ ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਦੇਸ਼ ਕਈ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾ ਵਿਚ ਕਰੋਨਾ ਨਵੇਂ ਵੈਰੀਐਂਟ ਜੇ.ਐਨ.-1 ਦੇ ਕੇਸ ਰਿਪੋਰਟ ਹੋ ਰਹੇ ਹਨ ।


ਉਹਨਾਂ ਦੱਸਿਆ ਕਿ ਪੰਜਾਬ ਵਿਚ ਅਜੇ ਤੱਕ ਕਰੋਨਾ ਦੇ ਨਵੇਂ ਵੈਰੀਐਂਟ ਦੇ ਕੇਸ ਰਿਪੋਰਟ ਨਹੀ ਹੋਏ ਹਨ ਪਰੰਤੂ ਸਾਨੂੰ ਕਰੋਨਾ ਤੋਂ ਬਚਣ ਲਈ ਸਾਵਧਾਨ ਰਹਿਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਸਾਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ ਅਤੇ ਇਕੱਠ ਵਾਲੀਆਂ ਥਾਂਵਾ ਤੇ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਵਾਰ ਵਾਰ ਸਾਬਣ ਨਾਲ ਹੱਥ ਧੋਣੇ, ਪਬਲਿਕ ਥਾਵਾਂ ਤੇ ਥੁੱਕਣ ਤੋਂ ਗੁਰੇਜ ਕੀਤਾ ਜਾਵੇ, ਖੰਗਦੇ ਜਾਂ ਛਿਕਦੇ ਸਮੇਂ ਆਪਣਾ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਲਿਆ ਜਾਵੇ।ਉਨ੍ਹਾ ਕਿਹਾ ਕਿ ਬਜੁਰਗ,


ਉਨ੍ਹਾ ਕਿਹਾ ਕਿ ਆਪਣੇ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਗੁਰੇਜ ਕੀਤਾ ਜਾਵੇ।ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਮਰੀਜਾਂ ਦਾ ਚੈੱਕਅੱਪ ਕਰਦੇ ਸਮੇਂ ਮਾਸਕ ਪਾਉਣਾ ਜਰੂਰੀ ਹੈ ਅਤੇ ਜੇਕਰ ਕੋਈ ਵਿਅਕਤੀ ਹਸਪਤਾਲਾਂ ਵਿਚ ਆਪਣਾ ਚੈੱਕਅੱਪ ਕਰਵਾਉਣ ਲਈ ਆਉਂਦਾ ਹੈ ਤਾਂ ਉਸ ਨੂੰ ਵੀ ਮਾਸਕ ਜਰੂਰ ਪਾ ਕੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਦਾ ਸਭ ਤੋਂ ਵੱਡਾ ਤਰੀਕਾ ਜਲਦੀ ਟੈਸਟਿੰਗ ਹੈ। ਇਸ ਲਈ ਕੋਰੋਨਾ ਦਾ ਕੋਈ ਵੀ ਲੱਛਣ ਆਵੇ ਤਾਂ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ।ਕਿਸੇ ਵੀ ਵਿਅਕਤੀ ਨੂੰ  ਖਾਂਸੀ, ਜੁਕਾਮ ਜਾਂ ਬੁਖਾਰ ਹੋਵੇ ਤਾਂ ਤੁਰੰਤ ਕੋਵਿਡ-19 ਟੈਸਟ ਕਰਵਾਇਆ ਜਾਵੇ ।


ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ । ਉਹਨਾਂ ਦੱਸਿਆ ਕਿ ਜੇਕਰ ਕੋਰੋਨਾ ਦੇ ਹਲਕੇ ਲੱਛਣ ਵੀ ਮਹਿਸੂਸ ਹੋਣ ਜਾਂ ਕੋਈ ਵਿਅਕਤੀ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ ਪਰ ਉਸ ਨੂੰ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਵੀ ਹੁੰਦੇ ਤਾਂ ਵੀ ਸਬੰਧਿਤ ਵਿਅਕਤੀ ਟੈਸਟ ਜਰੂਰ ਕਰਵਾਏ ਤਾਂ ਜੋ ਸਹੀ ਸਮੇਂ ਤੇ ਸਥਿਤੀ ਸਪਸ਼ਟ ਹੋ ਸਕੇ।ਉਨ੍ਹਾ ਕਿਹਾ ਕਿ ਮਾਸਕ ਜਿੱਥੇ ਸਾਨੂੰ ਕਰੋਨਾ ਤੋਂ ਬਚਾਉਂਦਾ ਹੈ ਉੱਥੇ ਸਾਹ ਦੀਆਂ ਹੋਰ ਬੀਮਾਰੀਆਂ ਤੋਂ ਵੀ ਸੁਰੱਖਿਅਤ ਰੱਖਦਾ ਹੈ।ਇਸ ਲਈ ਘਰ ਤੋਂ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ। 

Story You May Like