The Summer News
×
Saturday, 18 May 2024

CM ਮਾਨ ਦੇ ਯਤਨਾਂ ਸਦਕਾ PU ਦੇ ਕੇਂਦਰੀਕਰਨ ‘ਤੇ ਰੋਕ ਲਗਾ ਦਿੱਤੀ ਗਈ-ਸੂਬਾ ਜੁਆਇੰਟ ਸਕੱਤਰ ਸਤਨਾਮ ਜਲਾਲਪੁਰ

ਨਵਾਂਸ਼ਹਿਰ,5ਅਗਸਤ– ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸਤਨਾਮ ਜਲਾਲਪੁਰ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਨੂੰ ਰੋਕਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ ਰਾਜ ਸਭਾ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ। ਸਤਨਾਮ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਵਚਨਬੱਧਤਾ ’ਤੇ ਪੂਰੀ ਤਰ੍ਹਾਂ ਪਹਿਰਾ ਦੇ ਰਹੀ ਹੈ। ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ‘ਤੇ ਸਾਡਾ ਸਾਰਿਆਂ ਦਾ ਹੱਕ ਹੈ। ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਦਫ਼ਤਰ ਖੋਲ੍ਹੇ ਜਾਣਗੇ ਤਾਂ ਜੋ ਪਾਰਟੀ ਦੇ ਵਲੰਟੀਅਰਾਂ ਦੇ ਨਾਲ-ਨਾਲ ਹੋਰ ਲੋਕ ਵੀ ਉੱਥੇ ਜਾ ਕੇ ਆਪਣਾ ਕੰਮ ਕਰਵਾਉਣ ਵਿੱਚ ਮਦਦ ਲੈ ਸਕਣ।


Story You May Like