The Summer News
×
Friday, 17 May 2024

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਖਰੀਦਣ ਤੋਂ ਪਹਿਲਾਂ ਜਾਣੋ ਭਾਅ

ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਅਜਿਹੇ ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ ਕਾਰਨ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸ਼ੁੱਕਰਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ MCX ਤੇ ਸੋਨੇ ਅਤੇ ਚਾਂਦੀ ਦੀਆਂ ਫਿਊਚਰ ਕੀਮਤਾਂ ਚ ਗਿਰਾਵਟ ਦੇਖਣ ਨੂੰ ਮਿਲੀ। ਜੇਕਰ ਤੁਸੀਂ ਸੋਨਾ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਤੁਹਾਡੇ ਲਈ ਚੰਗਾ ਮੌਕਾ ਹੈ।


ਸ਼ੁੱਕਰਵਾਰ ਸਵੇਰੇ 5 ਦਸੰਬਰ, 2023 ਨੂੰ ਡਿਲੀਵਰੀ ਲਈ ਸੋਨਾ MCX ਐਕਸਚੇਂਜ ਤੇ 56735 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ। ਇਹ ਪਿਛਲੇ ਵੀਰਵਾਰ ਸਵੇਰੇ 56825 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਖੁੱਲ੍ਹਿਆ। ਜਦੋਂ ਕਿ 5 ਫਰਵਰੀ 2023 ਨੂੰ ਡਿਲੀਵਰੀ ਲਈ ਸੋਨਾ ਅੱਜ ਡਿੱਗ ਕੇ 57175 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ। ਵੀਰਵਾਰ ਸਵੇਰੇ ਇਹ 57300 ਰੁਪਏ ਦੇ ਪੱਧਰ 'ਤੇ ਖੁੱਲ੍ਹਿਆ।


ਸ਼ੁੱਕਰਵਾਰ ਨੂੰ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। MCX 'ਤੇ ਸ਼ੁੱਕਰਵਾਰ ਸਵੇਰੇ, 5 ਦਸੰਬਰ 2023 ਨੂੰ ਡਿਲੀਵਰੀ ਲਈ ਚਾਂਦੀ ਦੀ ਕੀਮਤ 66825 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਗਿਰਾਵਟ ਨਾਲ ਖੁੱਲ੍ਹੀ। ਇਹ ਵੀਰਵਾਰ ਸਵੇਰੇ 67450 ਰੁਪਏ ਦੀ ਕੀਮਤ ਤੇ ਖੁੱਲ੍ਹਿਆ। ਜਦੋਂ ਕਿ 5 ਮਾਰਚ 2024 ਨੂੰ ਡਿਲੀਵਰੀ ਲਈ ਚਾਂਦੀ ਦੀ ਕੀਮਤ 68400 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਖੁੱਲ੍ਹੀ।

Story You May Like