The Summer News
×
Sunday, 16 June 2024

PM ਮੋਦੀ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ 'ਤੇ

ਪਟਿਆਲਾ : ਪਟਿਆਲਾ 'ਚ ਅੱਜ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ।ਇਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਪੰਜਾਬ ਦੀ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ ਤੇ ਦੂਜੇ ਪਾਸੇ ਪਾਸੇ ਪਿਛਲੇ 100 ਦਿਨਾਂ ਤੋਂ ਹਰਿਆਣਾ ਦੀਆਂ ਹੱਦਾਂ ਉਪਰ ਬੈਠੇ ਕਿਸਾਨ ਵੀ ਐਕਸ਼ਨ ਮੋਡ 'ਚ ਹਨ। ਇਸਦੇ ਨਾਲ ਹੀ ਦੱਸ ਦਈਏ ਕਿ ਸ਼ੰਭੂ ਤੇ ਖਨੌਰੀ ਹੱਦ ‘ਤੇ ਪ੍ਰਦਰਸ਼ਨ ਕਰ ਰਹੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਹਮਾਇਤ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਾਲੀ ਥਾਂ ਪੋਲੋ ਗਰਾਊਂਡ ਵੱਲ ਆਪਣਾ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮੋਦੀ ਅੱਜ ਪਟਿਆਲਾ ਦੇ ਪੋਲੋ ਗਰਾਊਂਡ 'ਚ ਆਪਣੀ ਪਹਿਲੀ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਧਰ, ਐਸਕੇਐਮ (ਗੈਰ-ਸਿਆਸੀ) ਆਗੂ ਤੇਜਵੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਕਿਸਾਨ ਇਕੱਠੇ ਹੋਣ ਬਾਅਦ ਸ਼ੰਭੂ ਤੇ ਖਨੌਰੀ ਸਰਹੱਦਾਂ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਾਲੀ ਥਾਂ ਵੱਲ ਮਾਰਚ ਕਰਨਗੇ। ਕਿਸਾਨ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਸਰਹੱਦਾਂ ’ਤੇ ਡਟੇ ਹੋਏ ਹਨ।

Story You May Like