The Summer News
×
Friday, 10 May 2024

ਦਿੱਲੀ ਵਿਖੇ ਫਿਰ ਤੋਂ ਹੋਵੇਗਾ ਕਿਸਾਨੀ ਅੰਦੋਲਨ, ਫਰਵਰੀ ਮਹੀਨੇ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਤਿਆਰੀਆਂ ਹੁਣ ਤੋਂ ਸ਼ੁਰੂ

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਨੂੰ ਉਸ ਵੇਲੇ ਭਰਵਾ ਹੁੰਗਾਰਾ ਮਿਲਿਆ। ਜਦ ਸੈਂਕੜੇ ਪਰਿਵਾਰ ਹੋਰ ਵੱਖ-ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਜਿਲਾ ਵਿਤ ਸਕੱਤਰ ਸਾਹਿਬ ਸਿੰਘ ਦੀ ਮਿਹਨਤ ਸਦਕਾ ਜੋਨ ਪ੍ਰਧਾਨ ਕਾਰਜ ਸਿੰਘ ਸਭਰਾ ਤੇ ਇਕਾਈ ਪ੍ਰਧਾਨ ਜਗਜੀਤ ਸਿੰਘ ਬੱਬੂ ਅਤੇ ਹੀਰਾ ਸਿੰਘ ਯੋਧੂ ਕੇ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਿੱਚ ਸ਼ਾਮਿਲ ਹੋਏ।


ਇਸ ਉਪਰੰਤ ਜਥੇਬੰਦੀ ਵਿੱਚ ਜੀ ਆਇਆ ਆਖਦੇ ਹੋਇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਅਤੇ ਸੂਬਾ ਜਨਰਲ ਸਕੱਤਰ ਸੁੱਚਾ ਸਿੰਘ ਲੱਧੂ ਅਤੇ ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਦੁਬਲੀ ਨੇ ਕਿਹਾ ਕਿ ਜਥੇਬੰਦੀ ਵਿੱਚ ਸ਼ਾਮਿਲ ਹੋਏ ਇਹਨਾਂ ਸੈਂਕੜੇ ਪਰਿਵਾਰਾਂ ਦਾ ਉਹ ਜਿੱਥੇ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਥੇ ਇਨਾ ਪਰਿਵਾਰਾਂ ਨੂੰ ਹਰ ਬਣਦਾ ਮਾਣ ਸਤਿਕਾਰ ਜਥੇਬੰਦੀ ਵਿੱਚ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਪਰਿਵਾਰਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਜਥੇਬੰਦੀ ਵੱਲੋਂ ਕੀਤੇ ਜਾਂਦੇ ਹਰ ਸੰਘਰਸ਼ ਵਿੱਚ ਉਹ ਵੱਡੇ ਪੱਧਰ ਤੇ ਹਿੱਸਾ ਲੈਣਗੇ।


ਇਸ ਉਪਰੰਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਦਿੱਲੀ ਦੀ ਕੇਂਦਰ ਸਰਕਾਰ ਤੇ ਤਿੱਖੇ ਤੰਜ ਕੱਸਦੇ ਹੋਏ ਕਿਹਾ ਕਿ ਦਿੱਲੀ ਦੀ ਕੇਂਦਰ ਸਰਕਾਰ ਨੇ ਕਿਸਾਨੀ ਅੰਦੋਲਨ ਦੌਰਾਨ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਸਨ। ਉਹਨਾਂ ਵਾਅਦਿਆਂ ਤੋਂ ਦਿੱਲੀ ਦੀ ਕੇਂਦਰ ਸਰਕਾਰ ਮੁੱਕਰੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਉੱਤਰ ਭਾਰਤ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਅੰਦੋਲਨ ਦੀਆਂ ਫਰਵਰੀ ਮਹੀਨੇ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸਨੂੰ ਲੈ ਕੇ ਪੰਜਾਬ ਅਤੇ ਉੱਤਰ ਭਾਰਤ ਦੇ ਹਰ ਵੱਖ-ਵੱਖ ਪਿੰਡਾਂ ਅਤੇ ਜਿਲਿਆਂ ਵਿੱਚ ਵੱਡੇ ਪੱਧਰ ਤੇ ਜਥੇਬੰਦੀਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮਹਾਂ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੀ ਇਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਕਰ ਰਹੀ ਹੈ।


ਹਰ ਪਿੰਡ ਵਿੱਚ ਮੀਟਿੰਗਾਂ ਲਾ ਰਹੀ ਹੈ ਉਹਨਾਂ ਕਿਹਾ ਕਿ ਪਿੰਡ ਸਭਰਾ ਵੱਲੋਂ ਉਹਨਾਂ ਨੂੰ ਵੱਡੇ ਪੱਧਰ ਤੇ ਭਰਵਾਂ ਹੁੰਗਾਰਾ ਮਿਲਿਆ ਹੈ। ਪਿੰਡ ਸਭਰਾ ਵਿੱਚ ਵਿੱਤ ਸਕੱਤਰ ਸਾਹਿਬ ਸਿੰਘ ਅਤੇ ਹੋਰ ਪੂਰੀ ਟੀਮ ਦੀ ਮਿਹਨਤ ਸਦਕਾ ਦੀ ਅਗਵਾਈ ਹੇਠ 800 ਦੇ ਕਰੀਬ ਪਰਿਵਾਰ ਜਥੇਬੰਦੀ ਦੇ ਨਾਲ ਜੁੜ ਚੁੱਕੇ ਹਨ। ਜਿਨਾਂ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ ਇਸ ਉਪਰੰਤ ਜਿਲ੍ਹਾ ਵਿੱਤ ਸਕੱਤਰ ਸਾਹਿਬ ਸਿੰਘ ਨੇ ਸਮੂਹ ਜਥੇਬੰਦੀ ਦੇ ਆਗੂਆਂ ਅਤੇ ਜਥੇਬੰਦੀ ਵਿੱਚ ਸ਼ਾਮਿਲ ਹੋਏ। ਪਰਿਵਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਜਥੇਬੰਦੀ ਵੱਲੋਂ ਦਿੱਤੀ ਗਈ ਹਰ ਜਿੰਮੇਵਾਰੀ ਉਹ ਤਹਿ ਦਿਲੋਂ ਨਿਭਾਉਂਦੇ ਰਹੇ ਹਨ ਅਤੇ ਨਿਭਾਉਂਦੇ ਰਹਿਣਗੇ।

Story You May Like