The Summer News
×
Monday, 20 May 2024

ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ, ਜਾਣੋ ਮੌਸਮ ਦੇ ਹਲਾਤ

ਚੰਡੀਗੜ੍ਹ: ਕਈ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਮੰਗਲਵਾਰ ਨੂੰ ਸਤੰਬਰ ਮਹੀਨੇ ਦਾ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਅਗਲੇ 5 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਵਿਭਾਗ ਦੀ ਭਵਿੱਖਬਾਣੀ ਨੂੰ ਦੇਖਦੇ ਹੋਏ ਤਿੰਨ ਦਿਨ ਬੱਦਲਵਾਈ ਰਹਿਣ ਦੀ ਚੰਗੀ ਸੰਭਾਵਨਾ ਹੈ ਪਰ ਮੀਂਹ ਨਹੀਂ ਪਵੇਗਾ। ਆਉਣ ਵਾਲੇ ਦਿਨਾਂ ਵਿੱਚ ਦਿਨ ਵੇਲੇ ਪਾਰਾ ਵਿੱਚ ਵਾਧਾ ਦੇਖਣ ਨੂੰ ਮਿਲੇਗਾ। ਬੁੱਧਵਾਰ ਨੂੰ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 35 ਨਿਊਨਤਮ 25 ਡਿਗਰੀ ਹੋ ਸਕਦਾ ਹੈ। ਵੀਰਵਾਰ ਨੂੰ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਵੱਧ ਤੋਂ ਵੱਧ ਤਾਪਮਾਨ 36 ਘੱਟੋ-ਘੱਟ 25 ਡਿਗਰੀ ਹੋ ਸਕਦਾ ਹੈ।

Story You May Like