The Summer News
×
Wednesday, 15 May 2024

ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ: ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਭੁਪਿੰਦਰ ਹਨੀ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।


ਦੱਸ ਦੇਈਏ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ 2018 ਵਿੱਚ ਦਰਜ ਹੋਏ ਇੱਕ ਕੇਸ ਵਿੱਚ, ਈਡੀ ਨੇ ਭੁਪਿੰਦਰ ਸਿੰਘ ਹਨੀ ਵਿਰੁੱਧ ਪਿਛਲੇ ਸਾਲ 30 ਨਵੰਬਰ ਨੂੰ ਕੇਸ ਦਰਜ ਕੀਤਾ ਸੀ। ਮਾਮਲੇ ਦੀ ਦੋ ਮਹੀਨਿਆਂ ਤੋਂ ਵੱਧ ਜਾਂਚ ਤੋਂ ਬਾਅਦ ਜਦੋਂ ਈਡੀ ਨੇ ਛਾਪੇਮਾਰੀ ਕੀਤੀ ਤਾਂ 10 ਕਰੋੜ ਰੁਪਏ ਸਮੇਤ ਕਈ ਹੋਰ ਦਸਤਾਵੇਜ਼ ਜ਼ਬਤ ਕੀਤੇ ਗਏ। ਇਸ ਤੋਂ ਬਾਅਦ ਈਡੀ ਨੇ 3 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕੀਤਾ ਸੀ।


Story You May Like