The Summer News
×
Tuesday, 21 May 2024

ਵਰਦੇ ਮੀਂਹ 'ਚ ਸਾਬਕਾ ਕਾਂਗਰਸੀ ਵਿਧਾਇਕ ਪਹੰਚੇ ਰਾਵੀ ਦਰਿਆ ,ਕਿਸਾਨਾਂ ਦੀਆਂ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜਾ

ਅਜਨਾਲਾ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ।ਜਿਸ ਦੇ ਚੱਲਦਿਆਂ ਕਈ ਪਿੰਡਾਂ ਵਿਚ ਹੜ੍ਹ ਵੀ ਆਏ। ਇਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਹੁਣ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਵੱਧਣ ਕਰਕੇ ਸਰਹੱਦੀ ਖੇਤਰ ਰਮਦਾਸ ਦੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਦੀ ਹਜਾਰਾਂ ਏਕੜ ਫਸਲ ਪਾਣੀ ਵਿੱਚ ਡੁੱਬਣ ਕਰਕੇ ਖਰਾਬ ਹੋ ਗਈ ਸੀ ਜਿਸ ਦਾ ਅੱਜ ਵਰਦੇ ਮੀਂਹ 'ਚ ਸਾਬਕਾ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਜਾਇਜਾ ਲੈਣ ਪਹੰਚੇ ਜਿਥੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਨੁਕਸਾਨੀਆਂ ਫਸਲਾਂ ਬਾਰੇ ਜਾਣਿਆ।


ਦੱਸ ਦੇਈਏ ਕਿ ਇਸ ਮੌਕੇ ਸਾਬਕਾ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਰਾਵੀ ਦਰਿਆ ਨੇ ਇਹਨਾਂ ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਮਾਰ ਮਾਰੀ ਹੈ ਅਤੇ ਕਿਸਾਨਾਂ ਦੀ ਹਜਾਰਾਂ ਏਕੜ ਫਸਲ ਖਰਾਬ ਹੋ ਗਈ ਹੈ ਅਤੇ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਸਰਕਾਰ ਨੂੰ ਮੁਆਵਜਾ ਦੇਣਾ ਚਾਹੀਦਾ ਹੈ ਓਹਨਾ ਕਿਹਾ ਕਿ ਧੁੱਸੀ ਨੂੰ ਪੱਕਾ ਕਰਨ ਦੀ ਲੋੜ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਧੁਸੀ ਬੰਨ ਨੂੰ ਪੱਕਾ ਕੀਤਾ ਜਾਵੇ ਤਾਂ ਜੋ ਇਹਨਾਂ ਨੇੜਲੇ ਪਿੰਡਾਂ ਨੂੰ ਪਾਣੀ ਤੋਂ ਬਚਾਇਆ ਜਾ ਸਕੇ।


 


 

Story You May Like