The Summer News
×
Sunday, 19 May 2024

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਹੋਇਆ ਦੇਹਾਂਤ

ਚੰਡੀਗੜ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ਼ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪਰਵੇਜ਼ ਮੁਸ਼ੱਰਫ ਨੂੰ ਦਿਲ ਅਤੇ ਹੋਰ ਬੀਮਾਰੀਆਂ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੁਬਈ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਪਰਵੇਜ਼ ਮੁਸ਼ੱਰਫ ਦੀ ਸ਼ੁੱਕਰਵਾਰ ਨੂੰ ਬੀਮਾਰੀ ਨਾਲ ਲੜਦੇ ਹੋਏ ਮੌਤ ਹੋ ਗਈ।


Story You May Like