The Summer News
×
Tuesday, 21 May 2024

ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗ੍ਰਿਫ+ ਤਾਰ

ਚੰਡੀਗੜ/ਮੋਗਾ, 18 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗ+ ਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ  ਸਾਂਝੇ ਅਪਰੇਸ਼ਨ ਤਹਿਤ  ਮੋਗਾ ਜਵੈਲਰ ਕ+ ਤਲ ਕੇਸ ਵਿੱਚ ਸ਼ਾਮਲ 4 ਦੋ+ ਸ਼ੀਆਂ ਨੂੰ ਗਿਰ+ ਫਤਾਰ ਕਰਕੇ ਉਕਤ ਕਤ+ ਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ । ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕ+ ਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋ+ ਸ਼ੀਆਂ ਨੂੰ ਪਟਨਾ , ਬਿਹਾਰ ਤੋਂ ਅਤੇ ਇੱਕ ਦੋਸ਼ੀ ਨੂੰ ਨਾਂਦੇੜ, ਮਹਾਂਰਾਸ਼ਟਰ ਤੋਂ ਗਿਰ+ ਫਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋ+ ਲੀਆਂ ਮਾ+ ਰ ਕੇ ਮੌ+ ਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ ਚੋਂ ਬੰਦੂਕ ਦੀ ਨੋਕ ‘ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰ+ ਦਾਤ  ਤੋਂ ਫਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰ+ ਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨ ਮੁਲਜਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ  ਵਜੋਂ ਹੋਈ , ਨੂੰ ਬਿਹਾਰ ਦੇ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ , ਜਿਸਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲਾ ਨਾਂਦੇੜ ਤੋਂ ਗਿ੍ਰ+ ਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿੱਚ ਇੱਕ .315 ਬੋਰ (ਦੇਸੀ ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।  ਉਨਾ ਦੱਸਿਆ ਕਿ ਪੁਲੀਸ ਨੇ ਮੁਲਜਮਾਂ ਕੋਲੋਂ ਮਿ੍ਰ+ ਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾ+ ਮਦ ਕੀਤਾ  ਹੈ।   ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲ+ ਜ਼ਮ ਜੁਰਾਇਮ-ਪੇਸ਼ਾ( ਹਿਸਟਰੀ ਸ਼ੀਟਰ) ਹਨ ਅਤੇ ਇਨਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। ਉਨਾਂ ਦੱਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਹਿ+ ਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾ+ ਰ ਸੀ।

ਉਨਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇ+ ਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼+ ਰਾਰ ਮੁਲ+ ਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ। ਇਸ ਕੇਸ ਸਬੰਧੀ  ਐਫਆਈਆਰ ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ  ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ।

Story You May Like