The Summer News
×
Sunday, 12 May 2024

ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੀਤਾ ਜਾਂਦਾ ਹੈ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ ਨਵਜੋਤ ਕੋਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 14 ਮਾਰਚ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾਕੰਮਿਊਨਟੀ ਹੈਲਥ ਅਫਸਰਾਂ ਅਤੇ ਸਟਾਫ ਨਰਸਾਂ ਦੀ ਵਿਸ਼ੇਸ਼ ਵਰਕਸ਼ਾਪ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ।


 ਇਸ ਮੋਕੇ ਡਾ. ਨਵਜੋਤ ਕੋਰ ਸਿਵਲ ਸਰਜਨ ਨੇ ਕਿਹਾ ਕਿ 60 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਕੈਂਸਰਬਲੱਡ ਪ੍ਰੈਸ਼ਰਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ।


ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿਚੋਂ 36 ਪ੍ਰਤੀਸ਼ਤ ਲੋਕ ਬਲੱਡ ਪ੍ਰੈਸ਼ਰ ਦੀ ਬੀਮਾਰੀ ਤੋਂ ਪੀੜਤ ਹਨ ਜਿਸ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਹੋ ਰਹੀਆਂ ਹਨ ਇਸ ਲਈ ਪੰਜਾਬ ਸਰਕਾਰ ਵਲੋਂ 18  ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦਾ ਬਲੱਡ ਪ੍ਰੈਸ਼ਰ ਜਾਂਚ ਕਰਕੇ ਅਤੇ ਵੱਧ ਪ੍ਰੈਸ਼ਰ ਵਾਲੇ ਲੋਕਾਂ ਦਾ ਇਕ ਪੋਰਟਲ ਰਾਹੀਂ ਡਾਟਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾ ਦੀ ਨਿਗਰਾਨੀ ਕੀਤੀ ਜਾ ਸਕੇ ਅਤੇ ਉਨ੍ਹਾ ਦਾ ਇਲਾਜ ਰੈਗੂਲਰ ਤੌਰ ’ਤੇ ਕੀਤਾ ਜਾ ਸਕੇ। ਇਸ ਸਬੰਧ ਵਿਚ ਜਿਲ੍ਹੇ ਦੇ ਸਾਰੇ ਕੰਮਿਊਨਟੀ ਹੈਲਥ ਅਫਸਰਾਂਮੈਡੀਕਲ ਅਫਸਰਾਂ ਅਤੇ ਸਟਾਫ ਨਰਸਾਂ ਨੂੰ ਇਸ ਪੋਰਟਲ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈ ਬਲੱਡ ਪ੍ਰੇਸ਼ਰ ਦਿਲ ਦੀ ਇੱਕ ਖਾਸ ਬਿਮਾਰੀ ਹੈ। ਇਸ ਨੂੰ ਸਾਈਲੈਂਟ ਕਿਲਰ ਕਰਕੇ ਵੀ ਜਾਣਿਆ ਜਾਂਦਾ ਹੈ।


ਇਸ ਮੌਕੇ ਡਾ. ਕੁਲਤਾਰ ਸਿੰਘ  ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਨ.ਸੀ.ਡੀ. ਪ੍ਰੋਗਰਾਮ ਚਲਾਇਆ ਜਾ ਰਿਹਾ ਹੈਜਿਸ ਤਹਿਤ ਸਾਰੀਆਂ ਸਿਹਤ ਸੰਸਥਾਵਾਂ ਵਿੱਚ 30 ਸਾਲ ਤੋਂ ਉਪਰ ਦੇ ਲੋਕਾਂ ਦਾ ਮੁਫ਼ਤ ਚੈਕਅੱਪ ਅਤੇ ਇਲਾਜ ਕੀਤਾ ਜਾਂਦਾ ਹੈ। ਜਿਸ ਅਧੀਨ ਸ਼ੂਗਰਹਾਈ ਬਲੱਡ ਪ੍ਰੈਸ਼ਰਕੈਂਸਰਸਟ੍ਰੋਕ ਆਦਿ ਸ਼ਾਮਿਲ ਹਨ।


ਉਨ੍ਹਾਂ ਕਿਹਾ ਕਿ ਬਲੱਡ ਪ੍ਰੇਸ਼ਰ ਵਧਣ ਨਾਲ ਲੋਕਾਂ ਨੂੰ ਦਿਲ ਦਾ ਦੌਰਾ ਪੈਣਦਿਮਾਗ ਦੀ ਨਾੜੀ ਦਾ ਫੱਟਣਾਦਿਲ ਦਾ ਫੇਲ੍ਹ ਹੋਣਾਗੁਰਦੇ ਖਰਾਬ ਹੋਣਾਸ਼ੂਗਰ ਦੀ ਬਿਮਾਰੀਅੱਖਾਂ ਦੀ ਰੋਸ਼ਨੀ ਦਾ ਖਤਮ ਹੋਣਾਮਾਨਸਿਕ ਤਣਾਅ ਤੇ ਚਿੰਤਾ ਆਦਿ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਉਹਨਾਂ ਦੱਸਿਆਂ ਕਿ ਜਿਆਦਾਤਰ ਲੋਕ ਸ਼ਰਾਬ ਅਤੇ ਤੰਬਾਕੂ ਪਦਾਰਥਾਂਫੈਟ ਵਾਲੀਆਂਤਲੀਆਂਫਾਸਟ ਫੂਡਮਸਾਲੇਦਾਰ ਚੀਜਾਂਸੋਫਟ ਅਤੇ ਹਾਰਡ ਡਰਿੰਕਤੰਬਾਕੂ ਅਤੇ ਸਿਗਰਟ ਦੀ ਵਰਤੋਂ ਕਰਨ ਨਾਲ ਅਤੇ ਸਰੀਰਕ ਕੰਮ ਨਾ ਕਰਨ ਨਾਲ ਇਸ ਬਿਮਾਰੀ ਦਾ ਸ਼ਿਕਾਰ ਹੁੰਦੇ ਹਨ। ਸਾਨੂੰ ਅਤੇ ਆਪਣੇ ਬੱਚਿਆਂ ਨੁੰ ਇਨ੍ਹਾ ਚੀਜਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸੰਤੁਲਿਤ ਭੋਜਨਹਰੇ ਪੱਤੇਦਾਰ ਸ਼ਬਜੀਆਂਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਭਾਰ ਨੂੰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ। ਲੂਣ ਅਤੇ ਖੰਡ ਦੀ ਮਾਤਰਾ ਘੱਟ ਲੈਣੀ ਚਾਹੀਦੀ। ਯੋਗਾ ਅਤੇ ਧਿਆਨ ਕਰਕੇ ਮਾਨਸਿਕ ਤਣਾਓ ਨੂੰ ਘੱਟ ਕਰੋ। ਅੱਜ ਦੀ ਜਿੰਦਗੀ ਚ ਮਾਨਸਿਕ ਤਣਾਅ ਨੂੰ ਘਟਾਉਣ ਲਈ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਓ ਅਤੇ ਉਹਨਾ ਨਾਲ ਕੁਝ ਸਮਾਂ ਖੇਡੋ। ਰੋਜਾਨਾ ਘੱਟੋ ਘੱਟ 30 ਮਿੰਟ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਤੰਬਾਕੂਨੋਸ਼ੀ ਅਤੇ ਸ਼ਰਾਬ ਤੋਂ ਪ੍ਰਹੇਜ਼ ਕਰੋ।ਹਾਈ ਬਲੱਡ ਪ੍ਰੈਸ਼ਰ ਨਾਲ ਅੱਖਾਂ ਤੇ ਵੀ ਬਹੁਤ ਬੁਰੇ ਪ੍ਰਭਾਵ ਪੈਂਦੇ ਹਨ।ਇਸ ਲਈ ਡਾਕਟਰੀ ਸਲਾਹ ਅਨੁਸਾਰ ਨਿਯਮਿਤ ਦਵਾਈ ਖਾਓਜੋ ਕਿ ਸਾਰੀਆਂ ਸਿਹਤ ਸੰਸਥਾਵਾਂ ਤੋਂ ਮੁਫ਼ਤ ਮਿਲਦੀਆਂ ਹਨ।


ਇਸ ਮੌਕੇ ਵਿਸ਼ਵ ਸਿਹਤ ਸੰਸਥਾ ਤੋਂ ਡਾ. ਬਦੀਸ਼ਾ ਦਾਸਰਛਪਾਲ ਸਿੰਘ ਅਤੇ ਰਮਨਦੀਪ ਸਿੰਘ ਐਸ.ਟੀ.ਐਸ, ਡਾ. ਰੋਬਿਨਦੀਪਕ ਕੁਮਾਰ ਡੀ.ਪੀ.ਐਮ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮੈਡੀਕਲ ਅਫਸਰ ਸਟਾਫ ਨਰਸ ਅਤੇ ਕਮਿਊਨਟੀ ਹੈਲਥ ਅਫਸਰ ਹਾਜ਼ਰ ਸਨ।             

Story You May Like