The Summer News
×
Monday, 06 May 2024

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ

ਮੋਹਾਲੀ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਬਾਅਦ ਮੋਗਾ ਪੁਲਸ ਨੇ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਅੱਜ ਵੀ ਮੋਗਾ ਪੁਲਿਸ ਜੱਗੂ ਭਗਵਾਨਪੁਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਵੱਧ ਤੋਂ ਵੱਧ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਗੈਂਗਸਟਰ ਭਗਵਾਨਪੁਰੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੋਗਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਦਾ ਗੋਲੀਬਾਰੀ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ।


Story You May Like