The Summer News
×
Friday, 17 May 2024

ਦੁਸਹਿਰੇ ਤੋਂ ਪਹਿਲਾਂ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਵੀ ਵਧੀ

ਤਿਉਹਾਰੀ ਸੀਜ਼ਨ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਛਾਲ ਦੇਖਣ ਨੂੰ ਮਿਲਿਆ ਹੈ। ਦੁਸਹਿਰੇ ਤੋਂ ਠੀਕ ਪਹਿਲਾਂ ਭਾਰਤੀ ਸਰਾਫਾ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਕੌਮਾਂਤਰੀ ਬਾਜ਼ਾਰ ਦੇ ਰੁਖ ਦੇ ਮੁਤਾਬਕ ਦਿੱਲੀ ਸਰਾਫਾ ਬਾਜ਼ਾਰ 'ਚ ਅੱਜ ਸੋਨੇ ਦੀ ਕੀਮਤ 'ਚ 161 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਅੱਜ 905 ਰੁਪਏ ਦਾ ਉਛਾਲ ਦਰਜ ਕੀਤਾ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ।


ਦਿੱਲੀ ਸਰਾਫਾ ਬਾਜ਼ਾਰ 'ਚ ਸੋਮਵਾਰ ਨੂੰ ਸੋਨਾ 161 ਰੁਪਏ ਚੜ੍ਹ ਕੇ 50,682 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਕਾਰਨ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 50,521 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।


ਸੋਨੇ ਦੀ ਤਰ੍ਹਾਂ ਚਾਂਦੀ ਵੀ 1,010 ਰੁਪਏ ਚੜ੍ਹ ਕੇ 58,039 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਚਾਂਦੀ ਦੀ ਪਿਛਲੀ ਬੰਦ ਕੀਮਤ 57,029 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਕੌਮਾਂਤਰੀ ਬਾਜ਼ਾਰ 'ਚ ਸੋਨਾ 1,665.1 ਡਾਲਰ ਪ੍ਰਤੀ ਔਂਸ 'ਤੇ ਚੜ੍ਹ ਕੇ ਕਾਰੋਬਾਰ ਕਰ ਰਿਹਾ ਸੀ। ਚਾਂਦੀ ਵੀ 19.36 ਡਾਲਰ ਪ੍ਰਤੀ ਔਂਸ 'ਤੇ ਰਹੀ।


ਐਚਡੀਐਫਸੀ ਸਕਿਓਰਿਟੀਜ਼ ਦੇ ਰਿਸਰਚ ਐਨਾਲਿਸਟ ਦਿਲੀਪ ਪਰਮਾਰ ਨੇ ਕਿਹਾ, “ਡਾਲਰ ਸੂਚਕਾਂਕ ਵਿੱਚ ਗਿਰਾਵਟ ਕਾਰਨ ਏਸ਼ੀਆਈ ਵਪਾਰ ਵਿੱਚ ਸੋਨਾ ਮਜ਼ਬੂਤ ਸੀ। ਇਸ ਨਾਲ ਕੀਮਤੀ ਧਾਤਾਂ ਨੂੰ ਕੁਝ ਰਾਹਤ ਮਿਲੀ ਹੈ।

Story You May Like