ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਟਿੱਬਾ ਰੋਡ ਵਿਖੇ ਇੱਕ ਰੋਡ ਸ਼ੋ ਲੈਣਗੇ ਹਿੱਸਾ
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਅੱਜ ਤੋਂ ਸ਼ੁਰੂ ਹੋਈ ਇਹ ਵਿਸ਼ੇਸ਼ ਸਹੂਲਤ
ਜੰਮੂ : ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਦਰਅਸਲ, ਡਿਵੀਜ਼ਨ ਫਿਰੋਜ਼ਪੁਰ ਅਧੀਨ ਜੰਮੂ-ਕਸ਼ਮੀਰ ਸੂਬੇ ਦਾ ਪਹਿਲਾ ਰੇਲ ਕੋਚ ਰੈਸਟੋਰੈਂਟ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫੂਡ ਆਨ ਵ੍ਹੀਲਜ਼ ਸੰਕਲਪ ਦੇ ਤਹਿਤ ਅੱਜ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਸਟੇਸ਼ਨ 'ਤੇ ਰੈਸਟੋਰੈਂਟ ਆਨ ਵ੍ਹੀਲਸ ਸੇਵਾ ਸ਼ੁਰੂ ਕੀਤੀ ਗਈ ਹੈ।
ਪੁਰਾਣੇ ਕੋਚ ਨੂੰ ਅਤਿ-ਆਧੁਨਿਕ ਰੈਸਟੋਰੈਂਟ ਵਿੱਚ ਬਦਲ ਕੇ ਵਧੀਆ ਦਿੱਖ ਦਿੱਤੀ ਗਈ ਹੈ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ। ਇਹ ਰੈਸਟੋਰੈਂਟ ਚੰਗੀ ਤਰ੍ਹਾਂ ਸਜਾਇਆ ਗਿਆ ਹੈ ਅਤੇ ਯਾਤਰੀ ਸਟੇਸ਼ਨ 'ਤੇ ਹੀ ਸੁਆਦੀ ਪਕਵਾਨਾਂ ਦਾ ਆਨੰਦ ਲੈਣਗੇ। ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਹ ਰੈਸਟੋਰੈਂਟ 24 ਘੰਟੇ ਖੁੱਲ੍ਹਾ ਰਹੇਗਾ। ਪਹਿਲੇ ਪੜਾਅ ਵਿੱਚ ਇਸ ਨੂੰ 5 ਸਾਲਾਂ ਲਈ ਸ਼ੁਰੂ ਕੀਤਾ ਗਿਆ ਹੈ।