The Summer News
×
Friday, 03 May 2024

ਸਰਕਾਰ ਨੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਵਧਾਇਆ, ਡੀਜ਼ਲ-ATF 'ਤੇ ਰਾਹਤ

 


ਨਵੀਂ ਦਿੱਲੀ : ਨਵੇਂ ਸਾਲ 'ਚ ਮੋਦੀ ਸਰਕਾਰ ਨੇ ਤੇਲ ਕੰਪਨੀਆਂ ਨੂੰ ਝਟਕਾ ਦਿੰਦੇ ਹੋਏ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਵਧ ਕੇ 2300 ਰੁਪਏ ਪ੍ਰਤੀ ਟਨ ਹੋ ਗਿਆ ਹੈ। ਇਹ ਫੈਸਲਾ ਸੋਮਵਾਰ ਨੂੰ ਪੈਟਰੋਲੀਅਮ ਪਦਾਰਥਾਂ ਦੀ ਬਰਾਮਦ 'ਤੇ ਲਗਾਏ ਗਏ ਟੈਕਸ 'ਤੇ ਸਮੀਖਿਆ ਬੈਠਕ 'ਚ ਲਿਆ ਗਿਆ ਹੈ। ਦੂਜੇ ਪਾਸੇ ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ ਜਾਂ ਜੈੱਟ ਫਿਊਲ 'ਤੇ ਟੈਕਸ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਇਕ ਨੋਟੀਫਿਕੇਸ਼ਨ ਰਾਹੀਂ ਇਹ ਜਾਣਕਾਰੀ ਦਿੱਤੀ ਹੈ।


ਸਰਕਾਰ ਵੱਲੋਂ 1 ਜਨਵਰੀ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੱਚੇ ਤੇਲ 'ਤੇ ਵਿੰਡਫਾਲ ਟੈਕਸ 1300 ਰੁਪਏ ਪ੍ਰਤੀ ਟਨ ਤੋਂ ਵਧਾ ਕੇ 2300 ਰੁਪਏ ਪ੍ਰਤੀ ਟਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 'ਤੇ 0.5 ਰੁਪਏ ਪ੍ਰਤੀ ਲੀਟਰ ਦਾ ਟੈਕਸ ਖਤਮ ਕਰਕੇ ਜ਼ੀਰੋ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 19 ਦਸੰਬਰ ਨੂੰ ਹੋਈ ਮੀਟਿੰਗ ਵਿਚ ਸਰਕਾਰ ਨੇ ਘਰੇਲੂ ਪੱਧਰ 'ਤੇ ਪੈਦਾ ਹੋਣ ਵਾਲੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ 5,000 ਰੁਪਏ ਪ੍ਰਤੀ ਟਨ ਤੋਂ ਘਟਾ ਕੇ 1,300 ਰੁਪਏ ਪ੍ਰਤੀ ਟਨ ਕਰ ਦਿੱਤਾ ਸੀ। ਜਦਕਿ ਡੀਜ਼ਲ 'ਤੇ SAED 1 ਰੁਪਏ ਤੋਂ ਘਟਾ ਕੇ 0.50 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।


ਇਕ ਪਾਸੇ ਸਰਕਾਰ ਨੇ ਕੱਚੇ ਤੇਲ 'ਤੇ ਟੈਕਸ ਵਧਾ ਦਿੱਤਾ ਹੈ, ਉਥੇ ਹੀ ਦੂਜੇ ਪਾਸੇ ਜੈੱਟ ਫਿਊਲ ਯਾਨੀ ਐਵੀਏਸ਼ਨ ਟਰਬਾਈਨ ਫਿਊਲ 'ਤੇ ਟੈਕਸ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨੂੰ 0.50 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ। ਪੈਟਰੋਲ 'ਤੇ ਟੈਕਸ ਅਜੇ ਵੀ ਜ਼ੀਰੋ ਹੈ। ਇਸ ਤੋਂ ਪਹਿਲਾਂ 19 ਦਸੰਬਰ ਨੂੰ ਹੋਈ ਸਮੀਖਿਆ ਮੀਟਿੰਗ 'ਚ ਏਟੀਐੱਫ 'ਤੇ ਟੈਕਸ 1 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 0.50 ਰੁਪਏ ਪ੍ਰਤੀ ਲੀਟਰ ਕਰਨ ਦਾ ਫੈਸਲਾ ਕੀਤਾ ਗਿਆ ਸੀ।

Story You May Like