The Summer News
×
Sunday, 28 April 2024

ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਲਈ ਆਈ ਆਹ ਵੱਡੀ ਖੁਸ਼ਖਬਰੀ!

ਚੰਡੀਗੜ੍ਹ,10 ਜੂਨ : ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖੁਸ਼ੀ ਦੀ ਖਬਰ ਹੈ। ਦੱਸ ਦੇਈਏ ਕਿ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਕੈਨੇਡਾ ਸਰਕਾਰ ਨੇ ਪੱਖ ਸੁਣਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਤਹਿਤ ਲਵਪ੍ਰੀਤ ਨਾਂ ਦੇ ਵਿਦਿਆਰਥੀ, ਜਿਸ ਨੂੰ 13 ਜੂਨ ਨੂੰ ਦੇਸ਼ ਨਿਕਾਲਾ ਕੀਤਾ ਜਾਣਾ ਸੀ, ਦੇ ਹੁਕਮਾਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਪਰ ਇਸ 'ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਗਾਈ ਗਈ ਹੈ।ਇਸ ਹੁਕਮ ਨਾਲ ਦੇਸ਼ ਨਿਕਾਲਾ ਨਾ ਕਿਤੇ ਜਾਣ ਨੂੰ ਲੈਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਹੈ ।


ਉਨ੍ਹਾਂ ਇਸ ਲਈ ਭਾਰਤ ਅਤੇ ਕੈਨੇਡਾ ਸਰਕਾਰ ਦੇ ਮੰਤਰੀਆਂ ਦਾ ਧੰਨਵਾਦ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਵੱਲੋਂ ਕੈਨੇਡਾ ਅਤੇ ਭਾਰਤ ਦੇ ਹਾਈ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ। ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਹਾ ਸੀ ਕਿ ਵਿਦਿਆਰਥੀਆਂ ਨੂੰ ਫਿਲਹਾਲ ਦੇਸ਼ ਨਿਕਾਲਾ ਨਹੀਂ ਕੀਤਾ ਜਾਵੇਗਾ, ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਜਰੂਰ ਮੌਕਾ ਦਿੱਤਾ ਜਾਵੇਗਾ।

Story You May Like