The Summer News
×
Monday, 20 May 2024

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਪਹਿਰਾ ਦੇਣਾ ਅੱਜ ਸਮੇਂ ਦੀ ਮੁੱਖ ਲੋੜ -- ਵਿਧਾਇਕ ਗਰੇਵਾਲ

ਲੁਧਿਆਣਾ,23 ਮਾਰਚ (ਦਲਜੀਤ ਵਿੱਕੀ) ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਜਗਰਾਉਂ ਪੁੱਲ ਵਿਖੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ਤੇ ਫੁੱਲ ਮਲਾਵਾਂ ਭੇਂਟ ਕਰ ਸ਼ਰਧਾਂਜਲੀ ਦਿੱਤੀ ਗਈ ।



ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਾਡੇ ਸ਼ਹੀਦਾਂ ਦੀ ਬਦੌਲਤ ਹੈ। ਉਹਨਾਂ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਭਰੀ ਜਵਾਨੀ ਵਿੱਚ ਆਪਣੇ ਆਪ ਨੂੰ ਕੌਮ ਦੇ ਲੇਖੇ ਲਾਇਆ । ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦੀ ਵਿਚਾਰਧਾਰਾ ਤੇ ਪਹਿਰਾ ਦੇਣਾ ਅੱਜ ਸਮੇਂ ਦੀ ਮੁੱਖ ਲੋੜ ਹੈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹੀਦਾਂ ਦੇ ਸੁਫਨਿਆਂ ਤੇ ਪਹਿਰਾ ਦੇਣ ਵਾਲੀ ਸਰਕਾਰ ਹੈ ।


ਉਹ ਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹੀਦਾਂ ਵੱਲੋਂ ਦੇਖੇ ਗਏ ਸੁਫਨਿਆਂ ਨੂੰ ਸਕਾਰ ਕਰਦੇ ਹੋਏ ਅੱਜ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਉਂਦੇ ਹੋਏ ਆਮ ਆਦਮੀ ਕਲੀਨਿੰਗ , ਸਿੱਖਿਆ ਦੇ ਖੇਤਰ ਵਿੱਚ ਪੁਲਾਂਘਾਂ ਪੁੱਟਦੇ ਹੋਏ ਫਰੀ ਸਿੱਖਿਆ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਸਾਡੇ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਸਰਦਾਰ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦਾ ਵੀ ਆਪਣੀ ਕੌਮ ਲਈ ਇਹੀ ਸੁਫਨਾ ਸੀ ਜਿਸ ਨੂੰ ਮਾਨ ਸਰਕਾਰ ਨਿਭਾਉਣ ਲਈ ਵਚਨਬੱਧ ਹੈ । ਇਸ ਮੌਕੇ ਮਹਾਂਵੀਰ ਕੁਮਾਰ , ਲਖਵਿੰਦਰ ਲੱਖਾ , ਸੁਰਿੰਦਰ ਮਦਾਨ , ਗੁਰਦੀਪ ਲੱਕੀ , ਬਖਸ਼ੀਸ ਹੀਰ , ਧਰਮਿੰਦਰ ਫੌਜੀ , ਇੰਦਰਜੀਤ ਕੌਰ ਪੀਏ ਗੁਰਸ਼ਰਨ ਦੀਪ ਸਿੰਘ ਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹੀ ਹਾਜ਼ਰ ਸਨ।

Story You May Like