The Summer News
×
Friday, 03 May 2024

ਗੁਰਮੇਹਰ ਹਸਪਤਾਲ ਨਾ ਮਾਤਰ ਖਰਚੇ ਤੇ ਕਰ ਰਿਹਾ ਲੋੜਵੰਦ ਮਰੀਜ਼ਾਂ ਦਾ ਇਲਾਜ

ਤਰਨਤਾਰਨ –  ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਨਾਗੋਕੇ ਵਿਖੇ ਸਥਿਤ ਪੱਤੀ ਬਿੱਲਿਆਂ ਦੀ ਵਿਖੇ ਖੋਲਿਆ ਗਿਆ ਗੁਰਮੇਹਰ ਹਸਪਤਾਲ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਥੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਸੇਵਾ ਦੇ ਮੰਤਵ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਹਸਪਤਾਲ ਵਿਚ ਮਰੀਜ਼ਾਂ ਨੂੰ 24 ਘੰਟੇ ਐਮਰਜੈਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸਾਰੀਆਂ ਆਧੁਨਿਕ ਸੁੱਖ ਸਹੂਲਤਾਂ ਨਾਲ ਲੈਸ ਇਸ ਹਸਪਤਾਲ ਵਿਚ ਮਰੀਜ਼ਾਂ ਨੂੰ ਦਵਾਈਆਂ ਅਤੇ ਟੈਸਟਾਂ ਤੇ 50 ਫ਼ੀਸਦੀ ਡਿਸਕਾਉਂਟ ਦਿੱਤਾ ਜਾਂਦਾ ਹੈ। ਇਥੇ ਹੀ ਬੱਸ ਨਹੀਂ ਇਸ ਹਸਪਤਾਲ ਵਿਚ ਮੰਗਲਵਾਰ ਨੂੰ ਓਪੀਡੀ ਦੀਆਂ ਸੇਵਾਵਾਂ ਬਿਲਕੁਲ ਮੁਫ਼ਤ ਹਨ ਅਤੇ ਲੋੜਵੰਦ ਮਰੀਜ਼ ਮੰਗਲਵਾਰ ਨੂੰ ਇਸ ਹਸਪਤਾਲ ਵਿਖੇ ਪਹੁੰਚ ਕੇ ਮਾਹਿਰ ਡਾਕਟਰਾਂ ਪਾਸੋਂ ਆਪਣਾ ਚੈੱਕਅਪ ਮੁਫ਼ਤ ਕਰਵਾ ਸਕਦੇ ਹਨ। ਔਰਤਾਂ ਅਤੇ ਬੱਚਿਆਂ ਦੀਆਂ ਬਿਮਾਰੀਆਂ ਤੋਂ ਇਲਾਵਾ ਦਿਲ ਦੀਆਂ ਬਿਮਾਰੀਆਂ, ਸ਼ੂਗਰ ਆਦਿ ਬਿਮਾਰੀਆਂ ਦਾ ਇਲਾਜ ਵੀ ਸੂਬੇ ਦੇ ਸਰਕਾਰੀ ਹਸਪਤਾਲਾਂ ਵਾਂਗ ਬਹੁਤ ਘੱਟ ਖ਼ਰਚੇ ਤੇ ਕੀਤਾ ਜਾਂਦਾ ਹੈ।


Story You May Like