Congress promises Rs 1 lakh to every poor family, every year-Warring says
ਹਰਸਿਮਰਤ ਕੌਰ ਬਾਦਲ ਨੇ ਸਿਕੰਦਰ ਮਲੂਕਾ ਦੀ ਨੂੰਹ ਦੇ ਬੀਜੇਪੀ 'ਚ ਸ਼ਾਮਿਲ ਹੋਣ ਨੂੰ ਦੱਸਿਆ ਅਫਾਵਾਂ
ਬਠਿੰਡਾ: ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ ਧੋਬੀ ਬਾਜ਼ਾਰ ਦੇ ਵਿੱਚ ਵਪਾਰੀਆਂ ਦੇ ਨਾਲ ਮੀਟਿੰਗ ਕੀਤੀ। ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਮਲੂਕਾ ਸਾਹਿਬ ਅਤੇ ਉਨਾਂ ਦੀ ਨੂੰਹ ਹਮੇਸ਼ਾ ਅਕਾਲੀ ਦਲ ਦੇ ਨਾਲ ਹੈ ਜੋ ਚਰਚਾ ਚੱਲ ਰਹੀਆਂ ਹਨ। ਬੀਜੇਪੀ ਵਿੱਚ ਸ਼ਾਮਿਲ ਹੋਣ ਦੀ ਉਹ ਅਫਾਵਾਂ ਹਨ ਜੋ ਕੋਈ ਵੀ ਫੈਲਾ ਸਕਦਾ ਹੈ ।
ਦੂਸਰੇ ਪਾਸੇ ਜੋ ਪਿਛਲੇ ਦਿਨੀ ਬਠਿੰਡਾ ਤੋਂ ਅਕਾਲੀ ਦਲ ਦੇ ਐਮਸੀ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਉਹਨਾਂ ਨੂੰ ਪਹਿਲਾਂ ਹੀ ਅਕਾਲੀ ਦਲ ਨੇ ਪਾਰਟੀ ਚੋਂ ਬਾਹਰ ਕੱਢਿਆ ਹੋਇਆ ਸੀ ਅਤੇ ਉਸਦੇ ਨਾਲ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ ।
ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਅਤੇ ਉਹਨਾਂ ਨੂੰ ਲੱਗਦਾ ਸੀ ਕਿ ਪੰਜਾਬ ਦਾ ਵਿਕਾਸ ਹੋਵੇਗਾ, ਪੰਜਾਬ ਦੇ ਲੋਕਾਂ ਦਾ ਫਾਇਦਾ ਹੋਵੇਗਾ ਪਰ ਹੁਣ ਲੋਕ ਇੱਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਮੰਨ ਰਹੇ ਹਨ ।
ਇਸ ਦੇ ਨਾਲ ਕਾਨੂੰਨ ਵਿਵਸਥਾ ਨੂੰ ਲੈਕੇ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਏ ਦਿਨ ਪੰਜਾਬ ਦੇ ਵਿੱਚ ਕ੍ਰਾਇਮ ਦੀ ਵਾਰਦਾਤਾਂ ਵੱਧ ਰਹੀਆਂ ਹਨ ਮਹਿਲਾਵਾਂ ਅਕੇਲੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੀਆਂ ਗੁੰਡਾਗਰਦੀ ਵੱਧ ਗਈ ਹੈ ਤੇ ਪੁਲਿਸ ਪੰਜਾਬ ਸਰਕਾਰ ਸਭ ਕੁਝ ਵੇਖ ਰਹੀ ਹੈ ।
ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਐਲਾਨ ਕਰਨ ਦੀ ਉਹ ਹਾਈ ਕਮਾਂਡ ਪਾਰਟੀ ਹੀ ਫੈਸਲਾ ਕਰੇਗੀ ਕੌਣ ਚੋਣ ਲੜੇਗਾ ਪੰਜਾਬ ਦੇ 13 ਸੀਟਾਂ ਵਿੱਚੋਂ ਅਕਾਲੀ ਦਲ ਦਾ ਉਮੀਦਵਾਰ
Previous Post
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਗ੍ਰਿਫ਼ਤਾਰ |
Next Post
ਫਰੀਦਕੋਟ 'ਚ ਦੋ ਗੈਂਗ/ਸਟਰਾਂ ਦਾ ਐਨ/ਕਾਉਂ/ਟਰ |