The Summer News
×
Friday, 17 May 2024

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਿਹਤ ਮੰਤਰੀ ਜੌੜਾਮਾਜਰਾ

ਅੰਮ੍ਰਿਤਸਰ : ਪੰਜਾਬ ਦੇ ਸਿਹਤ ਮੰਤਰੀ ਡਾ: ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਜਿਥੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ, ਉਥੇ ਇਲਾਹੀ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਮੌਜੂਦ ਸਨ।


ਇਸ ਤੋਂ ਬਾਅਦ ਐੱਸ.ਜੀ.ਪੀ.ਸੀ. ਚੇਤਨ ਸਿੰਘ ਜੌੜਾਮਾਜਰਾ ਦਾ ਵੀ ਅਧਿਕਾਰੀਆਂ ਵੱਲੋਂ ਸਨਮਾਨ ਕੀਤਾ ਗਿਆ। ਦਰਸ਼ਨਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਨ੍ਹਾਂ ਨੂੰ ਇਹ ਅਹੁਦਾ ਮਿਲਿਆ ਹੈ ਅਤੇ ਇਸ ਦੀ ਦੁਰਵਰਤੋਂ ਕੀਤੇ ਬਿਨਾਂ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।


ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦਿੱਲੀ ਤੋਂ ਨਹੀਂ ਚੱਲ ਰਹੀ। ਪੰਜਾਬ ਸਰਕਾਰ ਭਗਵੰਤ ਮਾਨ ਦੇ ਇਸ਼ਾਰੇ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ 75ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ 75 ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।


Story You May Like