The Summer News
×
Monday, 20 May 2024

ਪਰਿਵਾਰ ਨਿਯੋਜਨ ਮੁਹਿੰਮ ’ਚ ਬਿਹਤਰ ਕਾਰਗੁਜ਼ਾਰੀ ਲਈ ਸਿਹਤ ਸਟਾਫ਼ ਦਾ ਸਨਮਾਨ

ਐਸ.ਏ.ਐਸ ਨਗਰ 1 ਸਤੰਬਰ

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ ਨੇ ਵੱਧ ਰਹੀ ਆਬਾਦੀ ’ਤੇ ਕਾਬੂ ਪਾਉਣ ਲਈ ਚੱਲ ਰਹੀ ਪਰਿਵਾਰ ਨਿਯੋਜਨ ਮੁਹਿੰਮ ’ਚ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ ਡਾਕਟਰਾਂ, ਸਟਾਫ਼ ਨਰਸਾਂ, ਮਲਟੀਪਰਪਜ਼ ਹੈਲਥ ਵਰਕਰਾਂ, ਏ.ਐਨ.ਐਮਜ਼ ਤੇ ਆਸ਼ਾ ਵਰਕਰਾਂ ਨੂੰ ਸਰਟੀਫ਼ੀਕੇਟ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਸਿਵਲ ਸਰਜਨ ਦਫ਼ਤਰ ਵਿਖੇ ਹੋਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੇ ਇਸ ਸਟਾਫ਼ ਨੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕੇ ਅਪਣਾਉਣ ਲਈ ਬਹੁਤ ਵਧੀਆ ਢੰਗ ਨਾਲ ਪ੍ਰੇਰਿਤ ਕੀਤਾ ਜਿਸ ਸਦਕਾ ਕਈਆਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਨਲਬੰਦੀ ਅਤੇ ਨਸਬੰਦੀ ਦੇ ਮੁਫ਼ਤ ਆਪਰੇਸ਼ਨ ਕਰਵਾਏ ਅਤੇ ਪਰਿਵਾਰ ਨਿਯੋਜਨ ਦੇ ਹੋਰ ਵੱਖ-ਵੱਖ ਤਰੀਕੇ ਅਪਣਾਏ।

ਉਨ੍ਹਾ ਦਸਿਆ ਕਿ ਡਾਕਟਰਾਂ ਨੇ ਮਿਹਨਤ ਤੇ ਲਗਨ ਨਾਲ ਆਪਣੀ ਡਿਊਟੀ ਕਰਦਿਆਂ ਜਿਥੇ ਆਪਰੇਸ਼ਨ ਕੀਤੇ, ਉਥੇ ਬਾਕੀ ਸਟਾਫ਼ ਨੇ ਲੋਕਾਂ ਨੂੰ ਦੇਰੀ ਨਾਲ ਵਿਆਹ ਕਰਨ ਦੇ ਨੁਕਸਾਨ, ਦੋ ਬੱਚਿਆਂ ਦੇ ਜਨਮ ਵਿਚਾਲੇ ਵਾਜਬ ਅੰਤਰਾਲ, ਪਰਿਵਾਰ ਨਿਯੋਜਨ ਵਿਚ ਮਰਦਾਂ ਦੀ ਹਿੱਸੇਦਾਰੀ, ਗਰਭਪਾਤ ਤੋਂ ਬਾਅਦ ਪਰਿਵਾਰ ਨਿਯੋਜਨ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਜਾਣਕਾਰੀ ਦਿਤੀ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ’ਚ ਵੱਡਮੁੱਲਾ ਯੋਗਦਾਨ ਪਾਇਆ। ਇਸ ਦੌਰਾਨ ਯੋਗ ਜੋੜਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਡਾ. ਆਦਰਸ਼ਪਾਲ ਕੌਰ ਨੇ ਸੰਬੋਧਨ ਕਰਦਿਆਂ ਸਨਮਾਨ ਹਾਸਲ ਕਰਨ ਵਾਲਿਆਂ ਨੂੰ ਆਖਿਆ ਕਿ ਉਹ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਅਤੇ ਕੱਚੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ-ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਗੋਲੀਆਂ ਅਤੇ ਕੰਡੋਮ ਆਦਿ ਅਪਣਾਉਣ ਲਈ ਹੋਰ ਅਸਰਦਾਰ ਢੰਗ ਨਾਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਚੰਗੇ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਆਬਾਦੀ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ ਜਿਸ ਵਿਚ ਪ੍ਰਮੁੱਖ ਤੌਰ ’ਤੇ ਸਿਹਤ ਵਿਭਾਗ ਅਹਿਮ ਰੋਲ ਨਿਭਾਉਂਦਾ ਆਇਆ ਹੈ ਤੇ ਨਿਭਾ ਰਿਹਾ ਹੈ। ਸਨਮਾਨ ਹਾਸਲ ਕਰਨ ਵਾਲਿਆਂ ਵਿਚ ਡਾ. ਕਰਨਵੀਰ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਰਿਚਾ ਗਾਂਧੀ, ਸਟਾਫ਼ ਨਰਸ ਨੀਨਾ, ਏ.ਐਨ.ਐਮ ਸ਼ਾਰਦਾ ਰਾਣੀ, ਕਵਿਤਾ ਕੁਮਾਰੀ, ਕਮਲਜੀਤ ਕੌਰ, ਸਿਹਤ ਵਰਕਰ ਕੁਲਵਿੰਦਰ ਅਤੇ ਆਸ਼ਾ ਵਰਕਰ ਸ਼ਹਿਨਾਜ਼ ਬੇਗ਼ਮ ਸ਼ਾਮਲ ਸਨ। ਸਮਾਗਮ ਵਿਚ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਡਾ. ਹਰਮਨਦੀਪ ਕੌਰ, ਡਾ. ਅਨਿਲ ਵਸ਼ਿਸ਼ਟ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਾਜ ਰਾਣੀ ਆਦਿ ਹਾਜ਼ਰ ਸਨ।

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ ਨੇ ਵੱਧ ਰਹੀ ਆਬਾਦੀ ’ਤੇ ਕਾਬੂ ਪਾਉਣ ਲਈ ਚੱਲ ਰਹੀ ਪਰਿਵਾਰ ਨਿਯੋਜਨ ਮੁਹਿੰਮ ’ਚ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ ਡਾਕਟਰਾਂ, ਸਟਾਫ਼ ਨਰਸਾਂ, ਮਲਟੀਪਰਪਜ਼ ਹੈਲਥ ਵਰਕਰਾਂ, ਏ.ਐਨ.ਐਮਜ਼ ਤੇ ਆਸ਼ਾ ਵਰਕਰਾਂ ਨੂੰ ਸਰਟੀਫ਼ੀਕੇਟ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਸਿਵਲ ਸਰਜਨ ਦਫ਼ਤਰ ਵਿਖੇ ਹੋਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੇ ਇਸ ਸਟਾਫ਼ ਨੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕੇ ਅਪਣਾਉਣ ਲਈ ਬਹੁਤ ਵਧੀਆ ਢੰਗ ਨਾਲ ਪ੍ਰੇਰਿਤ ਕੀਤਾ ਜਿਸ ਸਦਕਾ ਕਈਆਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਨਲਬੰਦੀ ਅਤੇ ਨਸਬੰਦੀ ਦੇ ਮੁਫ਼ਤ ਆਪਰੇਸ਼ਨ ਕਰਵਾਏ ਅਤੇ ਪਰਿਵਾਰ ਨਿਯੋਜਨ ਦੇ ਹੋਰ ਵੱਖ-ਵੱਖ ਤਰੀਕੇ ਅਪਣਾਏ।

Story You May Like