The Summer News
×
Saturday, 04 May 2024

PRTC ਬੱਸ ਅਤੇ ਫਾਰਚੂਨਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਦੇ ਉੱਡੇ ਪਰਖੱਚੇ

ਭਾਦਸੋਂ  : ਅੱਜ ਸਵੇਰੇ ਇੱਕ ਪੀ.ਆਰ.ਟੀ.ਸੀ ਬੱਸ ਅਤੇ ਫਾਰਚੂਨਰ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦੀ ਬੱਸ ਨੰਬਰ ਪੀ.ਬੀ.11.ਸੀ.ਬੀ.9529 ਭਾਦਸੋਂ ਤੋਂ ਨਾਭਾ ਜਾ ਰਹੀ ਸੀ। ਇਸੇ ਦੌਰਾਨ ਨਾਭਾ ਵਾਲੇ ਪਾਸੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਫਾਰਚੂਨਰ ਗੱਡੀ ਜਿਸ ਦਾ ਨੰਬਰ ਪੀਬੀ 11 ਏਐਕਸ 0014 ਦੱਸਿਆ ਜਾ ਰਿਹਾ ਹੈ, ਬੇਕਾਬੂ ਹੋ ਕੇ ਬੱਸ ਵਿੱਚ ਜਾ ਵੱਜੀ।


ਬੱਸ ਦੇ ਡਰਾਈਵਰ ਹਰਦੀਪ ਸਿੰਘ ਅਨੁਸਾਰ ਉਸ ਨੇ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਬੱਸ ਸੜਕ ਕਿਨਾਰੇ ਖੇਤਾਂ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਮੁੱਢਲੀ ਸਹਾਇਤਾ ਲਈ ਸਰਕਾਰੀ ਹਸਪਤਾਲ ਭਾਦਸੋਂ ਵਿਖੇ ਦਾਖਲ ਕਰਵਾਇਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਫਾਰਚੂਨਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਥਾਣਾ ਭਾਦਸੋਂ ਦੇ ਏ.ਐਸ.ਆਈ ਗੁਰਪ੍ਰੀਤ ਸਿੰਘ ਨੇ ਹਾਦਸੇ ਵਾਲੀ ਥਾਂ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Story You May Like