The Summer News
×
Friday, 10 May 2024

ਤੇਜ਼ ਬੁਖਾਰ, ਉਲਟੀਆਂ, ਅੱਖਾਂ ਤੇ ਜੋੜਾ ਚ ਦਰਦ ਤਾਂ ਹੋ ਸਕਦਾ ਡੇਗੂੑ ਡਾ ਹਿਤਿੰਦਰ ਕੌਰ

ਲੁਧਿਆਣਾ 6 ਜੁਲਾਈ | ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹੇ ਭਰ ਵਿਚ 31 ਜੁਲਾਈ ਤੱਕ ਐਟੀ ਡੇਗੂ ਮਹੀਨਾ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦੱਸਿਆ ਕਿ ਬਰਸ਼ਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਵੈਕਟਰ ਬੋਰਨ ਬਿਮਾਰੀਆਂ ਜਿਵੇ ਕਿ ਡੇਗੂ , ਚਿਕਣਗੁਣੀਆ, ਮਲੇਰੀਆ ਅਤੇ ਕਾਲਾ ਅਜਾਰ ਆਦਿ ਬਿਮਾਰੀ ਤੋ ਬਚਾਅ ਲਈ ਜਿਲ੍ਹੇ ਭਰ ਵਿਚ ਆਮ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ।


ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆ ਟੀਮਾਂ ਘਰ ਘਰ ਜਾ ਕੇ ਡੇਗੂ ਦੇ ਬਚਾਅ ਸਬੰਧੀ ਫੀਵਰ ਸਰਵੇ ਅਤੇ ਜਾਗਰੁਕ ਕਰ ਰਹੀਆਂ ਹਨ।ਡਾ ਹਿਤਿੰਦਰ ਕੌਰ ਨੇ ਦੱਸਿਆ ਘਰਾਂ ਦੀ ਛੱਤਾਂ ਉਤੇ ਪਏ ਟਾਇਰਾਂ, ਟੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਦੀ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ।ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕਟੇਰਨਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਉਨਾਂ ਦੱਸਿਆ ਕਿ ਏਡੀਜ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਡੇਗੂ ਦੀ ਬਿਮਾਰੀ ਹੁੰਦੀ ਹੈ।


ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕਿ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪੌਣੇ ਚਾਹੀਦੇ ਹਨ ਅਤੇ ਸੌਣ ਸਮੇ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ।ਡੇਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।

Story You May Like