The Summer News
×
Monday, 13 May 2024

ਇਤਿਹਾਸਿਕ ਸਥਾਨ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ

ਸ਼੍ਰੀ ਕੀਰਤਪੁਰ ਸਾਹਿਬ : ਇਤਿਹਾਸਿਕ ਸਥਾਨ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਧੰਨ ਧੰਨ ਸਾਹਿਬ ਸ੍ਰੀ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਦੇ ਵਿੱਚ ਵੱਖ-ਵੱਖ ਤੌਰ ਤੇ ਧਾਰਮਿਕ ਅਤੇ ਇਤਿਹਾਸਿਕ ਅਤੇ ਪ੍ਰਸਿੱਧ ਕੀਰਤਨੀ ਨੇ ਆਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਸਭ ਤੋਂ ਪਹਿਲਾ ਸੰਪੂਰਨਤਾ ਦੇ ਭੋਗ ਪਾਏ ਗਏ ਜਿਸ ਵਿੱਚ ਭਾਈ ਰਣਜੀਤ ਸਿੰਘ ਨੇ ਸੰਪੂਰਨਤਾ ਦੀ ਅਰਦਾਸ ਕੀਤੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੇ ਹੁਕਮਨਾਮਾ ਪੜਿਆ ਜ਼ਿਕਰਯੋਗ ਹੈ ਕਿ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੀ ਇਹ ਸੰਸਥਾ ਹਰ ਸਾਲ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦੀ ਜਿਸ ਦੇ ਵਿੱਚ ਲੜੀਵਾਰ 21 ਅਖੰਡ ਪਾਠ ਸਾਹਿਬਾ ਦੇ ਭੋਗ ਪਾਏ ਜਾਂਦੇ ਹਨ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਇੱਥੇ ਨਤਮਸਤਕ ਹੋਣ ਲਈ ਆਉਂਦੀਆਂ ਹਨ ਬਾਬਾ ਗੁਰਦਿੱਤਾ ਜੀ ਨੂੰ ਇੱਕ ਵਾਰ ਮਿਲਿਆ ਹੈ ਜਿਸ ਵਿੱਚ ਕਿਹਾ ਜਾਂਦਾ ਹੈ ਧੰਨ ਧੰਨ ਬਾਬਾ ਗੁਰਦਿੱਤਾ ਜੀ ਦੀਨ ਦੁਨੀ ਦਾ ਟਿੱਕਾ ਜੀ ਜੋ ਵਰ ਮੰਗਿਆ ਸੋ ਵਾਰ ਦਿੱਤਾ ਜੀ ਜਿਸ ਕਾਰਨ ਸੰਗਤਾਂ ਦੀ ਆਸਥਾ ਵੀ ਬਾਬਾ ਗੁਰਦਿੱਤਾ ਜੀ ਦੇ ਪ੍ਰਤੀ ਬਹੁਤ ਜਿਆਦਾ ਮੰਨੀ ਜਾਂਦੀ ਹੈ|


ਇਸ ਕਾਰਨ ਲਗਾਤਾਰ ਸੰਗਤ ਦੀ ਆਮਦ ਵਿੱਚ ਹਰ ਵਾਰ ਵਾਧਾ ਹੁੰਦਾ ਹੈ ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਤਰਹਾਂ ਦੇ ਲੰਗਰ ਵੀ ਲਗਵਾਏ ਗਏ ਹਨ ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸੁੰਦਰ ਲਾਈਟਿੰਗ ਨਾਲ ਰਸ਼ਨੋਇਆ ਗਿਆ ਉੱਥੇ ਹੀ ਆਰਟੀਫਿਸ਼ਅਲ ਫੁੱਲਾਂ ਦੇ ਨਾਲ ਸੁੰਦਰ ਡੈਕੋਰੇਸ਼ਨ ਵੀ ਕੀਤੀ ਗਈ ਜੋ ਇੱਕ ਵਿਸ਼ੇਸ਼ ਤੌਰ ਤੇ ਖਿੱਚ ਦਾ ਕੇਂਦਰ ਬਣੀ ਧਾਰਮਿਕ ਅਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਹੋਣ ਕਾਰਨ ਮਹਾਨ ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਹੀ ਗੁਰੂ ਘਰ ਦੇ ਢਾਡੀਆਂ ਨੇ ਢਾਡੀ ਵਾਰਾਂ ਗਾ ਕੇ ਅਤੇ ਇਤਿਹਾਸਕਾਰਾਂ ਨੇ ਇਤਿਹਾਸ ਸੁਣਾ ਕੇ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਉੱਥੇ ਹੀ ਸ਼੍ਰੀਮੁਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਿਲਜੀਤ ਸਿੰਘ ਭਿੰਡਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Story You May Like