The Summer News
×
Thursday, 16 May 2024

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ

ਮਾਨਸਾ, 05 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।


ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।


ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਮੁਤਾਬਿਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।ਇਹ ਹੁਕਮ 30 ਸਤੰਬਰ 2022 ਤੱਕ ਲਾਗੂ ਰਹੇਗਾ।


Story You May Like