The Summer News
×
Sunday, 19 May 2024

ਟ੍ਰੇਨ 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਜਰੂਰੀ ਸੂਚਨਾ...

ਫਿਰੋਜ਼ਪੁਰ : ਟਰੇਨ 'ਚ ਸਫਰ ਕਰਨ ਤੋਂ ਪਹਿਲਾਂ ਰੇਲਵੇ ਦੀ ਵੈੱਬਸਾਈਟ 'ਤੇ ਜਾ ਕੇ ਟਰੇਨ ਦਾ ਸਟੇਟਸ ਜ਼ਰੂਰ ਚੈੱਕ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਟਰੇਨ ਬਾਰੇ ਸਹੀ ਜਾਣਕਾਰੀ ਮਿਲ ਸਕੇ। ਦਰਅਸਲ, ਮੌਸਮ ਦੇ ਬਦਲਦੇ ਮਿਜਾਜ਼ ਕਾਰਨ ਰੇਲ ਗੱਡੀਆਂ ਰੋਜ਼ਾਨਾ ਪ੍ਰਭਾਵਿਤ ਹੋ ਰਹੀਆਂ ਹਨ।


ਭਾਰਤੀ ਰੇਲਵੇ NTES ਦੀ ਵੈੱਬਸਾਈਟ (ਨੈਸ਼ਨਲ ਟਰੇਨ ਇਨਕੁਆਰੀ ਸਿਸਟਮ) ਮੁਤਾਬਕ 12 ਦਸੰਬਰ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ 'ਚ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ 249 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ ਅਤੇ 57 ਟਰੇਨਾਂ ਨੂੰ ਅੰਸ਼ਕ ਤੌਰ 'ਤੇ ਰੱਦ ਕਰ ਦਿੱਤਾ ਗਿਆ ਸੀ। ਟਰੇਨਾਂ ਦੇ ਰੱਦ ਹੋਣ ਦਾ ਕਾਰਨ ਦੇਸ਼ ਦੇ ਵੱਖ-ਵੱਖ ਜ਼ੋਨਾਂ 'ਚ ਚੱਲ ਰਹੇ ਰੇਲ ਟ੍ਰੈਕ ਦੀ ਮੁਰੰਮਤ, ਨਿਰਮਾਣ ਕਾਰਜ ਅਤੇ ਧੁੰਦ ਨੂੰ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ 13 ਦਸੰਬਰ ਨੂੰ 200 ਤੋਂ ਵੱਧ ਟਰੇਨਾਂ ਦੇ ਰੱਦ ਹੋਣ ਦੀ ਸੰਭਾਵਨਾ ਹੈ। ਵੱਡੀ ਗਿਣਤੀ 'ਚ ਟਰੇਨਾਂ ਦੇ ਰੱਦ ਹੋਣ ਕਾਰਨ ਰੇਲਵੇ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Story You May Like