The Summer News
×
Friday, 10 May 2024

ਸਰਹੱਦੀ ਪਿੰਡਾਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਟਰਸਾਈਕਲ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ

ਤਰਨ ਤਾਰਨ  : (ਬਲਜੀਤ ਸਿੰਘ) ਜਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਟਰਸਾਈਕਲ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਵਲਟੋਹਾ ਦੇ ਪ੍ਰਧਾਨ ਮੇਹਰ ਸਿੰਘ ਤਲਵੰਡੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਉੱਪਰ ਆਂਸੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਨੇ ਜਿਸ ਕਾਰਨ ਸਾਡੇ 500 ਦੇ ਕਰੀਬ ਕਿਸਾਨ ਜਖਮੀ ਹੋਇਆ ਹੈ ਅਤੇ ਇੱਕ ਕਿਸਾਨ ਸ਼ਹੀਦ ਹੋਇਆ ਹੈ ਜਿਸ ਦੇ ਰੋਸ ਵਿੱਚ ਅੱਜ ਉਹਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਝੂਠੀ ਹਮਦਰਦੀ ਦੇ ਰਹੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਬਜਾਏ ਦਿੱਲੀ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਉੱਪਰ ਲਾਠੀ ਚਾਰਜ ਕੀਤਾ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਮੰਸ਼ਾ ਜਾਹਰ ਕਰਦੀਆਂ ਹਨ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਜੋ ਹੱਕੀ ਮੰਗਾਂ ਹਨ ਉਹਨਾਂ ਨੂੰ ਪੂਰਾ ਕਰੇ ਨਹੀਂ ਤਾਂ ਕਿਸਾਨਾਂ ਨੂੰ ਦਿੱਲੀ ਜਾਣ ਦਾ ਰਾਹ ਦੇਵੇ ਅਤੇ ਉੱਥੇ ਕਿਸਾਨਾਂ ਨੂੰ ਆਪਣਾ ਰੋਸ ਪ੍ਰਦਰਸ਼ਨ ਕਰਨ ਲਈ ਜਗ੍ਹਾ ਮੁਹਈਆ ਕਰਵਾਵੇ ਜੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ ਅਤੇ ਦਿੱਲੀ ਵੱਲ ਰਸਤਿਆਂ ਉੱਪਰ ਲੱਗੇ ਬੈਰੀ ਗੇਟ ਕਿਸਾਨ ਖੁਦ ਹੀ ਤੋੜ ਦੇਣਗੇ 

Story You May Like