ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਆਉਣ ਵਾਲੀਆਂ ਲੋਕ ਸਭਾ ਚੋਣਾਂ ਚ ਭਾਜਪਾ ਨੂੰ ਧੱਕੇਸ਼ਾਹੀ ਦਾ ਜਵਾਬ ਦੇਸ਼ਵਾਸੀ ਦੇਣਗੇ-ਵਿਧਾਇਕ ਗਰੇਵਾਲ
ਦਿੱਲੀ,ਲੁਧਿਆਣਾ,31 ਮਾਰਚ (ਦਲਜੀਤ ਵਿੱਕੀ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਆਪ ਅਤੇ ਸਹਿਯੋਗੀ ਪਾਰਟੀਆਂ ਵੱਲੋਂ ਮਹਾਂ ਰੈਲੀ ਕਰਕੇ ਕੇਂਦਰ ਸਰਕਾਰ ਖਿਲਾਫ ਰੋਸ਼ ਪ੍ਰਗਟ ਕੀਤਾ ਗਿਆ। ਇਸੇ ਹੀ ਤਹਿਤ ਪੰਜਾਬ ਭਰ ਤੋਂ ਆਪਣੇ ਆਪਣੇ ਹਲਕਿਆਂ ਤੋਂ ਵਿਧਾਇਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਵੀ ਇਸ ਰੈਲੀ ਵਿੱਚ ਹਿੱਸਾ ਲਿਆ । ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਦੇ ਚਲਦੇ ਅੱਜ ਭਾਜਪਾ ਨੂੰ ਲੋਕ ਸਭਾ ਚੋਣਾਂ ਚ ਆਪਣੀ ਹਾਰ ਨਜ਼ਰ ਆ ਰਹੀ ਹੈ ਜਿਸ ਕਾਰਨ ਉਹ ਈਡੀ ਦਾ ਦੁਰ ਉਪਯੋਗ ਕਰਦੇ ਹੋਏ ਦੇਸ਼ ਭਰ ਚ ਹੋਰਨਾਂ ਪਾਰਟੀਆਂ ਦੇ ਲੀਡਰਾਂ ਨੂੰ ਡਰਾ ਧਮਕਾ ਕੇ ਜ਼ਬਰਦਸਤੀ ਭਾਜਪਾ ਵਿੱਚ ਸ਼ਾਮਿਲ ਕਰਾ ਰਹੇ ਹਨ। ਉਹਨਾਂ ਕਿਹਾ ਕਿ ਪਾਰਟੀ ਕਨਵੀਨੀਅਰ ਅਰਵਿੰਦਰ ਕੇਜਰੀਵਾਲ ਨੂੰ ਭਾਜਪਾ ਵੱਲੋਂ ਇੱਕ ਸਾਜ਼ਿਸ਼ ਦੇ ਤਹਿਤ ਗਿਰਫਤਾਰ ਕੀਤਾ ਗਿਆ ਹੈ ਜਿਸ ਦਾ ਪੂਰੇ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅੱਜ ਸੂਬੇ ਭਰ ਤੋਂ ਪਾਰਟੀ ਵਰਕਰਾਂ ਤੋਂ ਇਲਾਵਾ ਆਮ ਲੋਕ ਵੀ ਇਸ ਗ੍ਰਿਫਤਾਰੀ ਦੀ ਖਿਲਾਫਤ ਕਰ ਰਹੇ ਹਨ। ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਦੀ ਮਹਾਂ ਰੈਲੀ ਦਾ ਭਾਰੀ ਇਕੱਠ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੀਆਂ ਜੜਾਂ ਨੂੰ ਹਿਲਾ ਕੇ ਰੱਖ ਦੇਵੇਗਾ । ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰਨਾਂ ਪਾਰਟੀਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਿਲ ਕਰਨ ਲਈ ਈਡੀ ਦਾ ਡਰ ਵਿਖਾਇਆ ਜਾ ਰਿਹਾ ਹੈ ਅਤੇ ਮੋਟੀ ਰਕਮ ਦਾ ਲਾਲਚ ਦਿੱਤਾ ਜਾ ਰਿਹਾ ਹੈ , ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਤੇ ਅੱਜ ਰਾਮਲੀਲਾ ਮੈਦਾਨ ਚ ਹੋਇਆ ਇਕੱਠ ਇਸ ਦੀ ਗਵਾਹੀ ਤੇ ਰਿਹਾ ਹੈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਇਸ ਦੀ ਕੀਮਤ ਚੁਕਾਣੀ ਪਵੇਗੀ।