The Summer News
×
Tuesday, 21 May 2024

Omicron ਦੇ ਵਧਦੇ ਅਸਰ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਫਰਵਰੀ ਤਕ ਸਕੂਲ ਕੀਤੇ ਬੰਦ

ਚੰਡੀਗੜ੍ਹ : ਸਾਰੇ ਦੇਸ਼ ਚ ਕੋਰੋਨਾ ਵਾਇਰਸ ਦਾ ਨਵਾਂ ਰੂਪ omicron ਤੇਜ਼ੀ ਨਾਲ ਵੱਧ ਰਿਹਾ ਹੈ। ਜਿਸ ਦੇ ਕਾਰਨ ਵਜੋਂ ਸਰਕਾਰ ਨੂੰ ਕਈ ਫੈਸਲਾ ਲੈਣੇ ਪੈ ਰਹੇ ਹਨ। ਜਿਵੇਂ ਕੀ ਇਸ ਭਿਆਨਕ ਬਿਮਾਰੀ ਦੇ ਚਲਦਿਆਂ ਸਕੂਲ ਬੰਦ ਕੀਤੇ ਗਏ ਹਨ। ਕਿਉਂਕਿ ਇਹ ਬਿਮਾਰੀ ਤੇਜ਼ੀ ਨਾਲ ਹੋਰ ਵੱਧ ਰਹੀ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਹੋਰ ਲਿਆ ਹੈ ਜੋ ਕਿ ਇਹ ਹੈ ਕਿ 1 ਫਰਵਰੀ ਤੱਕ ਸਕੂਲ ਬੰਦ ਕਰਨ ਦੇ ਸਰਕਾਰ ਨੇ ਐਲਾਨ ਕੀਤਾ ਹੈ।



ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਇਹ ਤੀਜੀ ਵਾਰੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸਤੋਂ ਪਹਿਲਾਂ 15 ਜਨਵਰੀ ਤੱਕ ਤੇ ਫਿਰ 25 ਜਨਵਰੀ ਤੱਕ ਸਕੂਲ ਬੰਦ ਰੱਖਣ ਦੀਆਂ ਪਾਬੰਦੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਪਾਬੰਦੀਆਂ ਬੁੱਧਵਾਰ 26 ਜਨਵਰੀ ਤੋਂ 1 ਫਰਵਰੀ ਤੱਕ ਵਧਾਈਆਂ ਗਈਆਂ ਹਨ। ਨੋਟੀਫਿਕੇਸ਼ਨ ਵਿੱਚ ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।


Story You May Like