The Summer News
×
Monday, 20 May 2024

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 'ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 27 ਅਗਸਤ - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਵਿਖੇ ਉਸਾਰੇ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।


ਵਿਧਾਇਕ ਬੱਗਾ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।


ਇਸ ਮੌਕੇ ਉਨ੍ਹਾਂ ਨਾਲ ਸਾਬੀ ਤੂਰ, ਅਮਨ ਬੱਗਾ ਖੁਰਾਨਾ, ਐਡਵੋਕੇਟ ਗੌਰਵ ਖੁਰਾਨਾ, ਪਵਨ ਡੰਗ, ਰਾਜੀਵ ਸੱਗੜ, ਕੁਮਾਰ ਗੌਰਵ, ਬਲਜਿੰਦਰ ਸਿੰਘ ਰਾਜਨ, ਸੁਨੀਲ ਕੁਮਾਰ, ਵਿਕਾਸ ਵਰਮਾ, ਰੀਟਾ ਕਟੋਚ, ਰੂਚੀ ਵਰਮਾ, ਰੋਹਿਤ ਡੰਗ, ਸੰਨੀ ਸਪਰਾ, ਨਵੀਨ ਚਾਵਲਾ, ਗੁਰਵੀਰ ਬਾਜਵਾ, ਨਰੇਸ਼ ਕੁਮਾਰ, ਵਿਕਾਸ ਕਨੌਜੀਆ, ਸੰਜੀਵ ਮਲਹੋਤਰਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਵਿਖੇ ਉਸਾਰੇ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।

Story You May Like