Academic Star Shines Bright: Trisha Mahajan Achieves Remarkable 98.9 Percent in 10th Grade Science stream Exams
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ
ਪਟਿਆਲਾ, 14 ਅਗਸਤ – ਪਟਿਆਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਖ਼ਾਸ ਦਿਹਾੜੇ ’ਤੇ ਦਸ਼ ਭਗਤੀ ਦੇ ਗੀਤਾਂ ਦੀ ਇੰਟਰ ਹਾਊਸ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਪਹਿਲਾ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪ੍ਰਾਪਤ ਕੀਤਾ। ਦੂਜਾ ਸਥਾਨ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਹਾਊਸ ਨੇ ਅਤੇ ਤੀਜਾ ਸਥਾਨ ਸਾਹਿਬਜ਼ਾਦਾ ਫਤਿਹ ਸਿੰਘ ਜੀ ਹਾਊਸ ਨੇ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਤੇਜਿੰਦਰ ਪਾਲ ਕੌਰ, ਪ੍ਰੈਜੀਡੈਂਟ ਮੈਡਮ ਰਵਿੰਦਰ ਕੌਰ, ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਇਆ ਉਹਨਾਂ ਨੂੰ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਕਿਹਾ ਕਿ ਸਾਡੇ ਸਾਰਿਆਂ ਦਾ ਇਹ ਫਰਜ਼ ਹੈ ਕਿ ਅਸੀਂ ਆਪਣੇ ਦੇਸ਼ ਦੀ ਅਜ਼ਾਦੀ ਨੂੰ ਸੰਭਾਲ ਕੇ ਰੱਖੀਏ ਅਤੇ ਆਪਣੇ ਦੇਸ਼ ਨੂੰ ਤਰੱਕੀ ਵੱਲ ਲੈ ਕੇ ਜਾਣਾ ਸਾਡਾ ਆਪਣਾ ਫ਼ਰਜ਼ ਹੈ।