The Summer News
×
Monday, 20 May 2024

ਰੋਹਿਤ ਸ਼ਰਮਾ ਦੀ ਅਗਵਾਈ ਵਿੱਚ ਭਾਰਤ ਵਨਡੇ ਵਿਸ਼ਵ ਕੱਪ ਖੇਡੇਗਾ, ਟੀਮ ਦਾ ਹੋਇਆ ਐਲਾਨ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਮੁੱਖ ਚੋਣਕਾਰ ਅਜੀਤ ਅਗਰਕਰ ਨੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਭਾਰਤ ਵਿੱਚ ਹੋਣ ਵਾਲੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਲਈ ਟੀਮ ਦਾ ਐਲਾਨ ਕੀਤਾ। ਰੋਹਿਤ ਸ਼ਰਮਾ ਭਾਰਤੀ ਵਨਡੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਟੀਮ ਦੀ ਅਗਵਾਈ ਕਰਨਗੇ।


ਰੋਹਿਤ ਸ਼ਰਮਾ ਦੇ ਨਾਲ ਸ਼ੁਭਮਨ ਗਿੱਲ ਓਪਨਰ ਹੋਣਗੇ। ਵਿਰਾਟ ਕੋਹਲੀ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨਗੇ। ਸ਼੍ਰੇਅਸ ਅਈਅਰ ਚੌਥੇ ਨੰਬਰ 'ਤੇ ਬੱਲੇਬਾਜ਼ੀ ਕਰੇਗਾ। ਸ਼ਾਨਦਾਰ ਫਾਰਮ 'ਚ ਚੱਲ ਰਹੇ ਈਸ਼ਾਨ ਕਿਸ਼ਨ ਨੂੰ ਵਿਕਟਕੀਪਰ ਦੇ ਤੌਰ 'ਤੇ ਟੀਮ 'ਚ ਰੱਖਿਆ ਗਿਆ ਹੈ।


ਹਾਲਾਂਕਿ ਏਸ਼ੀਆ ਕੱਪ ਦੇ ਪਹਿਲੇ 2 ਮੈਚਾਂ ਤੋਂ ਬਾਹਰ ਰਹੇ ਕੇਐੱਲ ਰਾਹੁਲ ਦੀ ਟੀਮ 'ਚ ਵਾਪਸੀ ਹੋਈ ਹੈ। ਇਸ ਤੋਂ ਇਲਾਵਾ ਹਾਰਦਿਕ ਪੰਡਯਾ ਟੀਮ 'ਚ ਤੇਜ਼ ਗੇਂਦਬਾਜ਼ ਆਲਰਾਊਂਡਰ ਦੇ ਰੂਪ 'ਚ ਮੌਜੂਦ ਹੈ। ਉਨ੍ਹਾਂ ਤੋਂ ਇਲਾਵਾ ਟੀਮ 'ਚ ਦੋ ਸਪਿਨ ਆਲਰਾਊਂਡਰ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਵੀ ਮੌਜੂਦ ਹਨ।


ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਜਸਪ੍ਰੀਤ ਬੁਮਰਾਹ ਦੀ ਵਾਪਸੀ ਹੋਈ ਹੈ ਅਤੇ ਮੁਹੰਮਦ ਸਿਰਾਜ ਅਤੇ ਸ਼ਮੀ ਦੂਜੇ ਅਤੇ ਤੀਜੇ ਤੇਜ਼ ਗੇਂਦਬਾਜ਼ ਹਨ। ਕੁਲਦੀਪ ਯਾਦਵ ਹੀ ਚਾਇਨਾਮੈਨ ਗੇਂਦਬਾਜ਼ ਹਨ।


ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਅਕਸ਼ਰ ਪਟੇਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ

Story You May Like