The Summer News
×
Monday, 20 May 2024

ਚਾਹਵਾਨ ਵਿਅਕਤੀ ਭਾਰਤੀ ਹਵਾਈ ਸੈਨਾ ਵਿੱਚ ਅਗਨੀ ਵੀਰ ਵਾਯੂ ਦੇ ਰੂਪ ਵਿੱਚ ਭਰਤੀ ਲਈ ਕਰਨ ਅਪਲਾਈ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 7 ਜਨਵਰੀ : ਡਾ. ਰੂਹੀ ਦੱੁਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਚਾਹਵਾਨ ਵਿਅਕਤੀ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੇ ਰੂਪ ਵਿੱਚ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੁੰਦੇ ਹਨ। ਇਸ ਵਾਸਤੇ ਅਣਵਿਆਹੇ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਰਜਿਸਟਰੇਸ਼ਨ  17 ਜਨਵਰੀ 2024 ਸਵੇਰੇ 11 ਵਜੇ ਤੋਂ 6 ਫਰਵਰੀ 2024 ਨੂੰ ਰਾਤ 11 ਵਜੇ ਤੱਕ ਵੈਬ


ਪੋਰਟਲ https://agnipathvayu.cdac.in/ ਤੇ ਆਨਲਾਈਨ ਬਿਨੇ ਪੱਤਰਾਂ ਦੀ ਮੰਗ ਕੀਤੀ ਗਈ ਹੈ ਅਤੇ ਇਸ ਭਰਤੀ ਲਈ ਆਨਲਾਈਨ ਪ੍ਰਰਿਖਿਆ 17 ਮਾਰਚ ਜਾਂ ਉਸ ਤੋਂ ਬਾਅਦ ਹੋਵੇਗੀ।

ਇਸ ਹਵਾਈ ਸੈਨਾ ਵਿਚ ਭਰਤੀ ਲਈ ਉਮਰ ਹੱਦ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੋਜਵਾਨ ਦਾ ਜਨਮ 2 ਜਨਵਰੀ 2004 ਅਤੇ 2 ਜੁਲਾਈ 2007 ਦਰਮਿਆਨ ਹੋਇਆ ਹੋਵੇ।

ਇਸ ਭਰਤੀ ਲਈ ਵਿਦਿਅਕ ਯੋਗਤਾ ਬਾਰੇ ਬੋਲਦਿਆਂ ਉਹਨਾਂ ਦੱਸਿਆ ਕਿ ਜਿਹੜੇ ਬੱਚਿਆਂ ਨੇ ਸਾਇੰਸ ਵਿਸ਼ੇ ਦੀ ਪੜ੍ਹਈ ਕੀਤੀ ਹੈ ਉਹਨਾਂ ਉਮੀਦਵਾਰਾਂ ਦੇ ਇੰਗਲਿਸ਼ ਵਿੱਚ 50 ਫੀਸਦੀ ਅੰਕ ਅਤੇ ਕੁੱਲ ਘੱਟੋ ਘੱਟ 50 ਫੀਸਦੀ ਅੰਕਾਂ ਸਹਿਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਮੈਥਮੈਟਿਕਸ, ਫਿਜਿਕਸ ਅਤੇ ਇੰਗਲਿਸ਼ ਸਿਹਤ ਇੰਟਰਮੀਡੀਏਟ 10ਵੀਂ, ਬਾਰਵੀਂ ਦੇ ਬਰਾਬਰ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ।
 
ਡਿਪਲੋਮਾ ਕੋਰਸ ਵਿੱਚ ਕੁੱਲ 50 ਫੀਸਦੀ ਅੰਕਾਂ ਅਤੇ ਇੰਗਲਿਸ਼ ਵਿੱਚ 50 ਫੀਸਦੀ ਅੰਕਾਂ (ਜਾਂ ਇੰਟੀਗਰੇਟਡ/ ਮੈਟਰੀਕਲੇਸ਼ਨ ਵਿੱਚ ਜੇਕਰ ਡਿਪਲੋਮਾ ਕੋਰਸ ਵਿੱਚ ਇੰਗਲਿਸ਼ ਵਿਸ਼ਾ ਨਹੀਂ ਹੈ)  ਸਾਹਿਤ ਕੇਂਦਰ, ਰਾਜ ਅਤੇ ਯੂਟੀ ਮਾਨਤਾ ਪ੍ਰਾਪਤ ਪੋਲੀਟੈਕਨਿਕ ਸੰਸਥਾ ਤੋਂ ਇੰਜਨੀਅਰਿੰਗ, ਮਕੈਨੀਕਲ, ਇਲੈਕਟਰੀਕਲ, ਇਲੈਕਟਰੋਨਿਕਸ, ਆਟੋ ਮੋਬਾਈਲ, ਕੰਪਿਊਟਰ ਸਾਇੰਸ, ਇੰਸਟਰੂਮੈਂਟੇਸ਼ਨ ਟੈਕਨੋਲੋਜੀ, ਇਨਫੋਰਮੇਸ਼ਨ ਟੈਕਨੋਲਜੀ ਵਿੱਚ ਤਿੰਨ ਸਾਲਾ ਡਿਪਲੋਮਾ ਕੋਰਸ ਪਾਸ ਕੀਤਾ ਹੋਵੇ।


ਵੋਕੇਸ਼ਨਲ ਕੋਰਸ ਵਿੱਚ ਕੁੱਲ 50 ਫੀਸਦੀ ਅੰਕਾਂ ਅਤੇ ਇੰਗਲਿਸ਼ ਵਿੱਚ 50 ਫੀਸਦੀ ਅੰਕਾਂ (ਜਾਂ ਇੰਟਰਮੀਡੀਏਟ/ਮੈਟਰੀਕੁਲੇਸ਼ਨ ਵਿੱਚ ਜੇਕਰ ਵੋਕੇਸ਼ਨਲ ਕੋਰਸ ਵਿੱਚ ਇੰਗਲਿਸ਼ ਵਿਸ਼ਾ ਨਹੀਂ ਹੈ) ਸਿਹਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਣਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਨਾਨ ਵਕੇਸ਼ਨਲ ਵਿਸ਼ਾ ਜਿਵੇਂ ਫਿਜਿਕਸ ਅਤੇ ਮੈਥਮੈਟਿਕਸ ਸਹਿਤ ਦੋ ਸਾਲਾਂ ਵੋਕੇਸ਼ਨਲ ਕੋਰਸ ਪਾਸ ਕੀਤਾ ਹੋਵੇ।

ਜਿਹੜੇ ਨੌਜਵਾਨ ਸਾਇੰਸ ਵਿਸਿ਼ਆਂ ਤੋਂ ਇਲਾਵਾ ਹਨ ਉਹਨਾਂ ਨੇ ਕੁੱਲ ਮਿਲਾ ਕੇ ਘੱਟੋ ਘੱਟ 50 ਫੀਸਦੀ ਅੰਕਾਂ ਅਤੇ ਇੰਗਲਿਸ਼ ਵਿੱਚ 50 ਫੀਸਦੀ ਅੰਕਾਂ ਸਹਿਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡ ਤੋਂ ਕਿਸੇ ਸਟਰੀਮ /ਵਿਸਿ਼ਆਂ ਨਾਲ ਇੰਟਰਮੀਡੀਏਟ /10ਵੀਂ/ ਬਾਰਵੀਂ ਦੇ ਬਰਾਬਰ ਦੀ ਪ੍ਰੀਖਿਆ ਪਾਸ ਕੀਤੀ ਹੋਵੇ


ਵੋਕੇਸ਼ਨਲ ਕੋਰਸ ਵਿੱਚ ਕੁੱਲ ਘੱਟੋ ਘੱਟ 50 ਫੀਸਦੀ ਅੰਕਾਂ ਅਤੇ ਇੰਗਲਿਸ਼ ਵਿੱਚ 50 ਫੀਸਦੀ ਅੰਕਾਂ (ਜਾਂ ਇੰਟਰਮੀਡੀਏਟ/ ਮੈਟਰੀਕੁਲੇਸ਼ਨ ਵਿੱਚ ਜੇਕਰ ਵੋਕੇਸ਼ਨਲ ਕੋਰਸ ਵਿੱਚ ਇੰਗਲਿਸ਼ ਵਿਸ਼ਾ ਨਹੀਂ ਹੈ) ਸਹਿਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡ ਤੋਂ ਦੋ ਸਾਲਾਂ ਦਾ ਵੋਕੇਸ਼ਨਲ ਕੋਰਸ ਪਾਸ ਕੀਤਾ ਹੋਵੇ।

ਉਹਨਾਂ ਅੱਗੇ ਦੱਸਿਆ ਕਿ ਸਾਇੰਸ ਵਿਸ਼ੇ ਪ੍ਰੀਖਿਆ ਲਈ ਯੋਗ ਉਮੀਦਵਾਰ ਇੰਟਰਮੀਡੀਏਟ /ਦਸਵੀ/ਬਾਰਵੀਂ /ਤਿੰਨ ਸਾਲਾ ਡਿਪਲੋਮਾ ਕੋਰਸ ਇਨ ਇੰਜੀਨੀਅਰਿੰਗ ਜਾਂ ਫਿਜਿਕਸ ਅਤੇ ਮੈਥਸ ਦੇ ਨਾਲ ਵਕੇਸ਼ਨਲ ਵਿਸਿਆਂ ਸਹਿਤ ਦੋ ਸਾਲਾ ਵੋਕੇਸ਼ਨਲ ਕੋਰਸ ਸਹਿਤ ਸਾਇੰਸ ਵਿਸਿ਼ਆਂ ਤੋਂ ਇਲਾਵਾ ਹੋਰ ਲਈ ਵੀ ਯੋਗ ਹਨ ਅਤੇ ਉਹਨਾਂ ਨੂੰ ਆਨਲਾਈਨ ਰਜਿਸਟਰੇਸ਼ਨ ਫਾਰਮ ਭਰਦੇ ਸਮੇਂ ਇੱਕ ਸੀਟਿੰਗ ਵਿੱਚ ਸਾਇੰਸ ਵਿਸਿ਼ਆਂ ਤੋਂ ਇਲਾਵਾ ਅਤੇ ਸਾਇੰਸ ਵਿਸਿ਼ਆਂ ਦੀ ਪ੍ਰੀਖਿਆ ਦੋਵਾਂ ਵਿੱਚ ਹਾਜ਼ਰ ਹੋਣ ਦਾ ਵਿਕਲਪ ਦਿੱਤਾ ਜਾਵੇਗਾ।

ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਅਤੇ ਪ੍ਰੀਖਿਆ ਫੀਸ 550 ਰੁਪਏ ਹੈ।

ਉਹਨਾ ਦੱਸਿਆ ਕਿ ਅਗਨੀ ਵੀਰ ਇੰਟੇਕ ਜਨਵਰੀ 2025 ਲਈ ਰਜਿਸਟਰੇਸ਼ਨ ਅਤੇ ਆਨਲਾਈਨ ਪੱਤਰ ਭਰਨ ਲਈ ਐਂਟਰੀ ਲੈਵਲ ਯੋਗਤਾ, ਮੈਡੀਕਲ ਸਟੈਂਡਰਡ, ਨਿਯਮ ਅਤੇ ਸ਼ਰਤਾਂ, ਹਦਾਇਤਾਂ ਉੱਤੇ ਵਿਸਥਾਰਤ ਜਾਣਕਾਰੀ ਲਈ ਵੈਬਸਾਈਟ https://agnipathvayu.cdac.in/ ਤੇ ਲੋਗਇਨ ਕਰ ਸਕਦੇ ਹਨ।

Story You May Like