The Summer News
×
Saturday, 27 April 2024

ਜੰਮੂ-ਕਸ਼ਮੀਰ: ਬਾਂਦੀਪੋਰਾ ‘ਚ ਅੱਤਵਾਦੀਆਂ ਨੇ ਗੈਰ-ਕਸ਼ਮੀਰੀ, ਬਿਹਾਰ ਦੇ 19 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਪਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ, ਇੱਕ ਅਣਪਛਾਤੇ ਅੱਤਵਾਦੀ ਨੇ ਬਾਂਦੀਪੋਰਾ ਦੇ ਸਾਦੁਨਾਰਾ ਅਜਸ ਵਿਖੇ ਬਿਹਾਰ ਦੇ ਬੇਸਰਾਹ, ਮਧੇਪੁਰਾ ਦੇ ਨਿਵਾਸੀ 19 ਸਾਲਾ ਅਮਰੇਜ ਨੂੰ ਨੇੜਿਓਂ ਗੋਲੀ ਮਾਰ ਦਿੱਤੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, “ਅਮਰੇਜ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।” ਇਹ ਘਟਨਾ ਰਾਤ ਕਰੀਬ ਇੱਕ ਵਜੇ ਵਾਪਰੀ।


Story You May Like