The Summer News
×
Friday, 17 May 2024

ਖਾਲਸਾ ਸਾਜਣਾ ਦਿਵਸ ਮਨਾਉਣ ਲਈ ਪਾਕਿਸਤਾਨ ਹੋਇਆ ਜਥਾ ਰਵਾਨਾ

ਚੰਡੀਗੜ੍ਹ:  ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ ਵੱਖ- ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ। ਸ਼ਰਧਾਲੂ ਜਿੱਥੇ 14 ਅਪ੍ਰੈਲ ਸਾਜਣਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ‘ਚ ਸ਼ਰਧਾਲੂ ਸ਼ਿਰਕਤ ਕਰਨਗੇ, ਉਥੇ ਹੀ 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਜਾਣਗੇ। 17 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ, 18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੋਰ, 19 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਇਹ ਜਥਾ 21 ਅਪ੍ਰੈਲ ਨੂੰ ਅਟਾਰੀ ਸਰਹੱਦ ਰਸਤੇ ਵਾਪਸ ਦੇਸ਼ ਪਰਤੇਗਾ।


Story You May Like