The Summer News
×
Tuesday, 21 May 2024

20 ਮਾਰਚ ਨੂੰ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗੇਗਾ

ਬਟਾਲਾ, 8 ਮਾਰਚ : ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ 20 ਮਾਰਚ 2024 ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਅੱਗੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਖੇਤੀ ਨਾਲ ਸਬੰਧਿਤ ਕੰਪਨੀਆਂ ਵੱਲੋਂ ਪ੍ਰਦਰਸ਼ਨੀ ਸਟਾਲ ਲਗਾਏ ਜਾਣਗੇ। ਇਸਦੇ ਨਾਲ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਨਵੀਂ ਜਾਣਕਾਰੀ ਦੇਣਗੇ। ਇਸ ਮੌਕੇ ਖੇਤੀ ਸਾਹਿਤ ਅਤੇ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ ਦੀ ਵਿੱਕਰੀ ਵੀ ਕੀਤੀ ਜਾਵੇਗੀ। ਡਾ. ਢਿੱਲੋਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਕਿਸਾਨ ਮੇਲੇ ਵਿੱਚ ਸ਼ਾਮਿਲ ਹੋਣ ਦਾ ਹਾਰਦਿਕ ਸੱਦਾ ਦਿੱਤਾ ਹੈ।

Story You May Like