The Summer News
×
Saturday, 11 May 2024

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ 'ਤੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

ਅੰਮ੍ਰਿਤਸਰ: ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ’ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ।


ਅੱਜ ਬਾਬੇ ਨਾਨਕ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਦੂਰੋਂ-ਦੂਰੋਂ ਸ਼ਰਧਾਲੂ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ ਅਤੇ ਗੁਰੂ ਜੀ ਦੇ ਦਰਸ਼ਨਾਂ ਲਈ ਕਾਫੀ ਉਤਸ਼ਾਹਤ ਨਜ਼ਰ ਆ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਪਣੇ ਪਰਿਵਾਰਾਂ ਸਮੇਤ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਰਹੇ ਹਨ। ਗੁਰੂ ਨਗਰੀ ਵਿੱਚ ਚਾਰੇ ਪਾਸੇ ਸ਼ਰਧਾਲੂਆਂ ਦਾ ਉਤਸ਼ਾਹ ਹੈ। ਮੱਥਾ ਟੇਕਣ ਲਈ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਗੁਰੂ ਘਰ ਆ ਕੇ ਸੰਗਤਾਂ ਸ਼ਰਧਾ ਭਾਵਨਾ ਨਾਲ ਸੇਵਾ ਕਰ ਰਹੀਆਂ ਹਨ। ਪ੍ਰਕਾਸ਼ ਪੁਰਬ ਦੀ ਰਾਤ ਨੂੰ ਲਾਈਟਾਂ ਦੇ ਹਾਰ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

Story You May Like