The Summer News
×
Friday, 10 May 2024

ਦੇਰ ਰਾਤ ਮਾਈਨਿੰਗ ਵਿਭਾਗ ਅਤੇ ਮੋਗਾ ਪੁਲੀਸ ਵੱਲੋਂ ਸਤਲੁਜ ਦਰਿਆ ਨੇਡ਼ੇ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਕੀਤੀ ਰੇਡ

ਮੋਗਾ : (ਕਸ਼ਿਸ਼) : ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਰੋਕਣ ਦੇ ਲਈ ਅਲੱਗ ਅਲੱਗ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਨਾਜਾਇਜ਼ ਮਾਈਨਿੰਗ ਰੋਕਣ ਦੇ ਲਈ ਵੱਖ ਵੱਖ ਅਧਿਕਾਰੀਆਂ ਦੇ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਰੋਕਣ ਲਈ ਰੇਡ ਕੀਤੀ ਜਾ ਰਹੀ ਹੈ| ਬੀਤੀ ਰਾਤ ਹਲਕਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਮੰਜ਼ਲੀ ਵਿੱਚ ਇਕ ਸੂਚਨਾ ਮਿਲੀ ਸੀ ਕਿ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਜਿਸ ਨੂੰ ਲੈ ਕੇ ਮਾਈਨਿੰਗ ਵਿਭਾਗ ਅਤੇ ਮੋਗਾ ਪੁਲੀਸ ਨੇ ਦੇਰ ਰਾਤ ਰੇਡ ਕੀਤੀ ਅਤੇ ਮੌਕੇ ਉੱਪਰ ਜਾ ਕੇ ਦੇਖਿਆ ਤਾਂ ਨਾਜਾਇਜ਼ ਮਾਈਨਿੰਗ ਹੋ ਰਹੀ ਇਸ ਜਿੱਤ ਵਿੱਚ ਦੋ ਟਰੈਕਟਰ ਟਰਾਲੀਆਂ ਤੇ ਰੇਤਾ ਲੋਡ ਕੀਤਾ ਹੋਇਆ ਸੀ ਜਿਸ ਨੂੰ ਲੈ ਕੇ ਇਕ ਟਰੈਕਟਰ ਅਤੇ ਦੋ ਟਰਾਲੀਆਂ ਪੁਲੀਸ ਨੇ ਆਪਣੇ ਕਬਜ਼ੇ ਵਿੱਚ ਲਈਆਂ ਅਤੇ ਦੋਸ਼ੀ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਏ |


ਆਜ਼ਾਦੀ ਦਾ ਕ੍ਰੀਮ ਜਿਨ੍ਹਾਂ ਉੱਪਰ ਮਾਈਨਿੰਗ ਐਕਟ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਗਿਆ ਹੈ ਗੱਲਬਾਤ ਕਰਦਿਆਂ ਹੋਇਆਂ ਮਾਈਨਿੰਗ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਹੋਈਆਂ ਹਨ ਕਿ ਇਹ ਲੀਗਲ ਮਾਈਨਿੰਗ ਨੂੰ ਰੋਕਿਆ ਜਾਵੇਗਾ ਕਿਸੇ ਵੀ ਕਿਸਮ ਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੇ ਬਖ਼ਸ਼ਿਆ ਨਹੀਂ ਜਾਏਗਾ| ਉਨ੍ਹਾਂ ਦੱਸਿਆ ਕਿ ਪਿੰਡ ਚੱਕ ਭੋਰੇ ਵਿਚ ਇਕ ਇਨ ਲੀਗਲ ਮਾਈਨਿੰਗ ਹੋ ਰਹੀ ਹੈ ਜਿਸ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੇਡ ਕੀਤੀ ਰਾਤ ਦਾ ਫਾਇਦਾ ਚੁੱਕਦੇ ਹੋਏ ਨਾਜਾਇਜ਼ ਮਾਈਨਿੰਗ ਕਰਨ ਵਾਲੇ ਮੌਕੇ ਤੋਂ ਫ਼ਰਾਰ ਹੋ ਮੌਕੇ ਤੇ ਜਾ ਕੇ ਦੇਖਿਆ ਤਾਂ ਉੱਥੇ ਮੌਜੂਦ ਟਰੈਕਟਰ ਟਰਾਲੀਆਂ ਪਾਈਆਂ ਗਈਆਂ ਅਤੇ ਦੋਸ਼ੀ ਭੱਜਣ ਵਿਚ ਸਫਲ ਹੋ ਗਏ ਜਿਨ੍ਹਾਂ ਉੱਪਰ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਦੋਸ਼ੀਆਂ ਦੀ ਭਾਲ ਜਾਰੀ ਹੈ|


Story You May Like