The Summer News
×
Monday, 20 May 2024

ਪੰਜਾਬ 'ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ, ਜਾਣੋ ਆਉਣ ਵਾਲੇ ਦਿਨਾਂ ’ਚ ਕਿਵੇਂ ਦਾ ਰਹੇਗਾ ਮੌਸਮ

ਚੰਡੀਗੜ੍ਹ (ਏਕਤਾ): ਪੰਜਾਬ 'ਚ ਸੰਘਣੀ ਧੁੰਦ ਰਹਿਣ ਕਾਰਨ ਲੋਕਾਂ ਦਾ ਘਰ ਤੋਂ ਨਿਕਲਨਾ ਮੁਸ਼ਕਿਲ ਹੋ ਗਿਆ ਹੈ। ਅਗਲੇ 3-4 ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਦੱਸ ਦੇਈਏ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 30 ਦਸੰਬਰ ਤੱਕ ਬਹੁਤ ਸੰਘਣੀ ਧੁੰਦ ਛਾਈ ਰਹੇਗੀ। ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।


29 ਦਸੰਬਰ ਦੀ ਸਵੇਰ ਤੱਕ ਰਾਜਸਥਾਨ, ਉੱਤਰ-ਪੱਛਮੀ ਮੱਧ ਪ੍ਰਦੇਸ਼ ਅਤੇ ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 31 ਦਸੰਬਰ ਦੀ ਸਵੇਰ ਤੱਕ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। 30 ਅਤੇ 31 ਦਸੰਬਰ ਨੂੰ ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। 30 ਦਸੰਬਰ ਤੋਂ 02 ਜਨਵਰੀ, 2024 ਤੱਕ ਦੱਖਣੀ ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Story You May Like