The Summer News
×
Monday, 20 May 2024

ਸਿਮਰਜੀਤ ਬੈਂਸ ਨੂੰ ਜਾਨ ਦਾ ਖਤਰਾ, ਫੋਨ ‘ਤੇ ਮਿਲ ਰਹੀਆਂ ਨੇ ਧਮਕੀਆਂ, ਬਲਵਿੰਦਰ ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਵੱਡੇ ਖੁਲਾਸੇ

ਲੁਧਿਆਣਾ, 20 ਜੁਲਾਈ(ਸ਼ਾਹਿਦ ਖਾਨ) ਜਬਰ ਜਨਾਹ ਮਾਮਲੇ ‘ਚ ਮੁਸ਼ਕਲਾਂ ਦਾ ਦਾ ਸਾਹਮਣਾ ਕਰ ਰਹੇ ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੈ ਕੇ ਹੁਣ ਨਵੀਂ ਖਬਰ ਸਾਹਮਣੇ ਆਈ ਹੈ। ਬੈਂਸ ਦੇ ਵੱਡੇ ਭਰਾ ‘ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕੀ ਸਿਮਰਜੀਤ ਸਿੰਘ ਬੈਂਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕੀ ਸਿਮਰਜੀਤ ਬੈਂਸ ਦੇ ਫੇਸਬੁੱਕ ਪੇਜ ਤੇ ਜਸਪਾਲ ਜੰਗਾ ਨਾਂ ਦੇ ਅਕਾਊਂਟ ਤੋਂ ਰਾਤ ਨੂੰ ਧਮਕੀ ਭਰਿਆ ਮੈਸੇਜ ਪ੍ਰਾਪਤ ਹੋਇਆ ਹੈ।


ਉਹਨਾਂ ਕਿਹਾ ਕਿ ਹੁਣ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿਮਰਜੀਤ ਸਿੰਘ ਬੈਂਸ ਨੂੰ ਸੁਰੱਖਿਆ ਪ੍ਰਦਾਨ ਕਰੇ। ਦੱਸ ਦਈਏ ਕੀ ਮਾਣਯੋਗ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਜਿਸ ਤਹਿਤ ਉਨ੍ਹਾਂ ਨੂੰ ਲੁਧਿਆਣਾ ਸੈਂਟਰਲ ਜੇਲ ਤੋਂ ਬਦਲ ਕੇ ਬਰਨਾਲਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਤੇ ਇਸਦੇ ਪਿੱਛੇ ਵੱਡਾ ਕਾਰਨ ਸੁਰੱਖਿਆ ਦੱਸਿਆ ਜਾ ਰਿਹਾ ਹੈ। ਪ੍ਰੈਸ ਕਾਨਫਰੰਸ ਦੌਰਾਨ ਬਲਵਿੰਦਰ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦਾ ਸਮਾਂ ਮੰਗ ਰਹੇ ਹਨ ਪਰ ਹਾਲੇ ਤੱਕ ਓਹਨਾਂ ਨੂੰ ਮੁੱਖ ਮੰਤਰੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ|


Story You May Like