The Summer News
×
Friday, 10 May 2024

ਲੁਧਿਆਣਾ ਪੁਲਿਸ ਵੱਲੋਂ 34180 ਨਸ਼ੀ/ਲੀਆਂ ਗੋ.ਲੀਆਂ ਅਤੇ 2.40 ਲੱਖ ਰੁਪਏ ਡ.ਰੱਗ ਮਨੀ ਸਮੇਤ 3 ਦੋਸ਼ੀ ਗ੍ਰਿ/ਫਤਾਰ

ਲੁਧਿਆਣਾ : ਕਮਿਸ਼ਨਰ ਪੁਲਿਸ ਲੁਧਿਆਣਾ ਕੁਲਦੀਪ ਸਿੰਘ ਚਾਹਲ ਆਈ.ਪੀ.ਐਸ., ਜੋਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ ਲੁਧਿਆਣਾ ਸੌਮਿਆ ਮਿਸ਼ਰਾ ਆਈ.ਪੀ.ਐੱਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਲੁਧਿਆਣਾ  ਰੁਪਿਦਰ ਕੌਰ ਸਰਾਂ ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ ਕੇਂਦਰੀ ਲੁਧਿਆਣਾ ਸੁਖਨਾਜ ਸਿੰਘ ਪੀ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਬ ਇੰਸਪੈਕਟਰ ਅਮਿਤਪਾਲ ਸਿੰਘ ਮੁੱਖ ਅਫਸਰ ਦੀ ਯੋਗ ਅਗਵਾਈ ਹੇਠ ਥਾਣਾ ਡਵੀਜਨ ਨੰਬਰ 3 ਲੁਧਿਆਣਾ ਦੀ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋਂ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਨਿੰਮ ਵਾਲਾ ਚੌਂਕ ਮੌਜੂਦ ਸੀ ਤਾਂ ਦੌਰਾਨੇ ਨਾਕਾਬੰਦੀ ਮੁਖਬਰ ਖਾਸ ਦੀ ਇਤਲਾਹ ਤੇ ਸਾਹਿਲ ਸਿੰਘ ਪੁੱਤਰ ਸਾਹਿਬ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਮਕਾਨ ਨੰਬਰ 563 ਗਲੀ ਨੰਬਰ 10 ਮਹਿਤਾ ਰੋਡ ਮਕਬੂਲਪੁਰਾ ਅੰਮ੍ਰਿਤਸਰ ਅਤੇ ਪਵਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਪੁੱਤਰ ਨੰਦ ਲਾਲ ਵਾਸੀ ਮਕਾਨ ਨੰਬਰ 1100 ਮੁਹੱਲਾ ਬਾਜੜਾ ਥਾਣਾ ਡਵੀਜਨ ਨੰਬਰ 3 ਲੁਧਿਆਣਾ ਦੇ ਖਿਲਾਫ ਮੁਕੱਦਮਾ ਨੰਬਰ 3 ਮਿਤੀ 6-01-2024 ਅ:ਧ 22-61-85 ਐੱਨ ਡੀ ਪੀ ਐੱਸ ਐਕਟ ਥਾਣਾ ਡਵੀਜਨ ਨੰਬਰ 3 ਲੁਧਿਆਣਾ ਦਰਜ ਰਜਿਸਟਰ ਕਰਵਾ ਕੇ ਇਹਨਾਂ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਕੇ ਇਹਨਾਂ ਦੇ ਕਬਜ਼ੇ 'ਚੋਂ  34180 ਨਸ਼ੀਲੀਆਂ ਗੋਲੀਆਂ  ਅਤੇ ਡਰੱਗ ਮਨੀ 2 ਲੱਖ 40 ਹਜਾਰ ਰੁਪਏ ਬ੍ਰਾਮਦ ਹੋਏ, ਜਿਹਨਾਂ ਨੂੰ ਬਾਅਦ ਪੁੱਛਗਿੱਛ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ । ਮੁਕੱਦਮਾ ਦੀ ਤਫਤੀਸ਼ ਜਾਰੀ ਹੈ ਅਤੇ ਦੋਸ਼ੀਆਂ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ।

Story You May Like