The Summer News
×
Saturday, 11 May 2024

ਪੰਜਾਬ ‘ਚ ਵੱਡੀ ਵਾਰਦਾਤ: ਹੁਣ ਪੁਲਿਸ ਮੁਲਾਜ਼ਮਾਂ ‘ਤੇ ਹੋਈ ਗੋਲੀਬਾਰੀ : ਪੜ੍ਹੋ ਖ਼ਬਰ

ਜਲੰਧਰ: ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਫਗਵਾੜਾ ਦੇ ਮਹਿਦੂ ‘ਚ ਪੁਲਸ ਮੁਲਾਜ਼ਮਾਂ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ‘ਚ ਪੁਲਸ ਨਾਕਾ ਤੋੜ ਕੇ ਭੱਜੇ ਦੋਸ਼ੀ ਨੇ ਫਗਵਾੜਾ ‘ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।


ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਕਰੀਬ 12 ਵਜੇ ਦੀ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕਪੂਰਥਲਾ ਪੁਲੀਸ ਵੱਲੋਂ ਇੱਕ ਕੇਸ ਦਾ ਦੋਸ਼ੀ ਰਾਜਨ ਜਲੰਧਰ ਪੁਲੀਸ ਦੀ ਨਾਕਾਬੰਦੀ ਤੋੜ ਕੇ ਫਗਵਾੜਾ ਵੱਲ ਆ ਰਿਹਾ ਹੈ, ਜਿਸ ਮਗਰੋਂ ਫਗਵਾੜਾ ਪੁਲੀਸ ਨੇ ਪਿੰਡ ਮਹਿਦੂ ਕੋਲ ਨਾਕਾਬੰਦੀ ਕੀਤੀ ਤਾਂ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। .. ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਕੇ ਆਪਣੀ ਜਾਨ ਬਚਾਈ। ਫਿਲਹਾਲ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Story You May Like