Academic Star Shines Bright: Trisha Mahajan Achieves Remarkable 98.9 Percent in 10th Grade Science stream Exams
ਸਕੂਲ ‘ਚ ਵੱਡਾ ਹਾਦਸਾ : 10 ਤੋਂ 11 ਬੱਚੇ ਹੋਏ ਜ਼ਖਮੀ, 2 ਦੀ ਹਾਲਤ ਗੰਭੀਰ, 1 ਦੀ ਹੋਈ ਮੌਤ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਨਾਮੀ ਸਕੂਲ ਵਿੱਚ ਦਰੱਖਤ ਡਿੱਗਣ ਕਾਰਨ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਵੱਡਾ ਹਾਦਸਾ ਕਾਰਮਲ ਕਾਨਵੈਂਟ ਸਕੂਲ ਵਿੱਚ ਵਾਪਰਿਆ। ਜਾਣਕਾਰੀ ਅਨੁਸਾਰ ਸਕੂਲ ‘ਚ ਵੱਡਾ ਦਰੱਖਤ ਡਿੱਗਣ ਕਾਰਨ 10 ਤੋਂ 12 ਬੱਚੇ ਇਸ ਹਾਦਸੇ ਦੀ ਲਪੇਟ ‘ਚ ਆ ਗਏ ਹਨ। ਕਰੀਬ 10 ਤੋਂ 11 ਬੱਚੇ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ‘ਚੋਂ 2 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ 1 ਬਚੇ ਨੇ ਤੋੜਿਆ ਦਮ ਬਾਕੀ ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਚੇ ਦੁਪਹਿਰ ਦੇ ਖਾਣੇ ਸਮੇਂ ਗਰਾਊਂਡ ‘ਚ ਇਕੱਠੇ ਹੋਏ ਸਨ ਕਿ ਇਸ ਦੌਰਾਨ ਇਕ ਬੱਚੇ ‘ਤੇ ਡਿੱਗ ਗਿਆ, ਜਿਸ ਕਾਰਨ ਬੱਚੇ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ 12 ਦੇ ਵਿਦਿਆਰਥੀ ਵੀ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ। ਸਕੂਲ ‘ਚ ਇਸ ਹਾਦਸੇ ਦੀ ਖਬਰ ਸੁਣ ਕੇ ਮਾਪੇ ਵੀ ਸਕੂਲ ‘ਚ ਪਹੁੰਚ ਰਹੇ ਹਨ ਅਤੇ ਉਥੋਂ ਦੇ ਬੱਚਿਆਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਦੱਸ ਦੇਈਏ ਕਿ ਇਸ ਦੌਰਾਨ ਸਕੂਲ ਪ੍ਰਸ਼ਾਸਨ ਨਾਲ ਵੀ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।